ਅੱਜ ਲਾਰੈਂਸ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਵੇਗੀ ਸੁਣਵਾਈ
ਮਲੋਟ:- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਗੈਂਗਸਟਰ ਲਾਰੈਂਸ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂਡ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਹੈ। ਮਾਨਸਾ ਪੁਲਿਸ ਨੇ ਉਸ ਨੂੰ ਪੰਜਾਬ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਉਹ ਰਿਮਾਂਡ ਖ਼ਤਮ ਹੁੰਦੇ ਹੀ ਉਹ ਪੰਜਾਬ ਪੁਲਿਸ ਅਦਾਲਤ ਤੋਂ ਉਸਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰੇਗੀ।
ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦਾ ਵੇਰਵਾ ਵੀ ਸਾਹਮਣੇ ਆਇਆ ਹੈ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿੱਚ ਰਚੀ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।