District NewsMalout News

ਪ੍ਰੋਫ਼ੈਸਰ ਆਰ.ਕੇ ਉੱਪਲ ਹੋਏ ‘ਇੰਨੋਵੈਟਵ ਆਕਡੀਮੀਸ਼ਨ ਅਵਾਰਡ -2022’ ਨਾਲ ਸਨਮਾਨਿਤ

ਮਲੋਟ: ਪ੍ਰੋਫ਼ੈਸਰ ਆਰ.ਕੇ. ਉੱਪਲ ਨੇ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਇੱਕ ਅਹਿਮ ਯੋਗਦਾਨ ਪਾਇਆ ਹੈ। ਇਸ ਸਮੇਂ ਉਹ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਲਾਲੋਜੀ ਵਿੱਚ ਆਪਣੀਆਂ ਸੇਵਾਵਾਂ ਬਤੌਰ ਪ੍ਰਿੰਸੀਪਲ ਵਜੋਂ ਨਿਭਾ ਰਹੇ ਹਨ, ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਲਈ ਇੰਨੋਵੈਟਵ ਆਕਡੀਮੀਸ਼ਨ ਅਵਾਰਡ -2022 ਦੇ ਨਾਲ ਸਨਮਾਨਿਤ ਕੀਤਾ ਗਿਆ। ਡਾ. ਉੱਪਲ ਨੇ 72 ਤੋਂ ਜ਼ਿਆਦਾ ਕਿਤਾਬਾਂ ਭਾਰਤੀ ਬੈਂਕਿੰਗ ਪ੍ਰਣਾਲੀ ‘ਤੇ ਲਿਖੀਆਂ ਹਨ। ਇਹਨਾਂ ਵਿੱਚੋਂ 17 ਕਿਤਾਬਾਂ ਭਾਰਤੀ ਬੈਂਕਿੰਗ ਪ੍ਰਣਾਲੀ ‘ਤੇ ਲਿਖੀਆਂ ਹਨ। 17 ਕਿਤਾਬਾਂ ਭਾਰਤ ਦੀ ਪਾਰਲੀਮੈਂਟ ਦੀ ਲਾਇਬ੍ਰੇਰੀ ਵਿੱਚ ਵੀ ਮੌਜੂਦ ਹਨ। ਬਹੁਤ ਸਾਰੇ ਮਹੱਤਵਪੂਰਨ ਪ੍ਰਾਜੈਕਟਾਂ ਉੱਪਰ ਉਹ ਕੰਮ ਕਰ ਚੁੱਕੇ ਹਨ ਅਤੇ 300 ਤੋਂ ਵੀ ਜ਼ਿਆਦਾ ਰਿਸਰਚ ਪੇਪਰ ਰਾਸ਼ਟਰੀ ਅਤੇ ਅੰਤਰ ਜਰਨਲਜ਼ ਵਿੱਚ ਲਿਖੇ ਹਨ, ਦਾ ਪ੍ਰਕਾਸ਼ਨ ਵੱਖ- ਵੱਖ ਅਖ਼ਬਾਰਾਂ ਵਿੱਚ ਛੱਪ ਚੁੱਕਿਆ ਹੈ। ਇਸ ਤੋਂ ਇਲਾਵਾ ਉਹਨਾਂ ਨੂੰ ਡੀ. ਲਿਟ ਦੀ ਡਿਗਰੀ ਨਾਲ ਵੀ ਸਨਮਾਨਿਤ ਕੀਤਾ ਹੈ। ਵਰਤਮਾਨ ਸਮੇਂ ਵਿੱਚ ਮਾਲਵਾ ਖੇਤਰ ਵਿੱਚ ਵਧ ਰਹੀ ਕੈਂਸਰ ਦੀ ਬਿਮਾਰੀ ਦੇ ਆਰਥਿਕ ਪ੍ਰਭਾਵਾਂ, ਕਾਰਨਾਂ ਅਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਉੱਪਰ ਖੋਜ ਦਾ ਕੰਮ ਕਰ ਰਹੇ ਡਾ. ਉੱਪਲ ਦੀ ਸ਼ਾਨਦਾਰ ਪ੍ਰਾਪਤੀ ‘ਤੇ ਬਹੁਤ ਸਾਰੀਆਂ ਸੰਸਥਾਵਾਂ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ।

Author: Malout Live

Leave a Reply

Your email address will not be published. Required fields are marked *

Back to top button