Malout News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ

ਮਲੋਟ:-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਕਲੱਸਟਰ ਪੱਧਰ ਤੇ ਕੰਪਰੀਹੈਨਸਿਵ ਅਚੀਵਮੈਟ ਟੈਸਟ ਅਧੀਨ 'ਗਿਆਨ ਉਤਸਵ' ਪ੍ਰੋਗਰਾਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ, ਇਹ ਸਮਾਗਮ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਏ ਗਏ। ਅੱਜ ਦੇ ਇਸ ਸਮਾਗਮ ਵਿੱਚ ਸ੍ਰੀ ਸਤਿਗੁਰ ਦੇਵ ਰਾਜ ਪੱਪੀ ਅਤੇ ਸੁਭਦੀਪ ਸਿੰਘ ਬਿੱਟੂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਸਮਾਗਮ ਵਿੱਚ ਸ. ਅਮਰਜੀਤ ਸਿੰਘ ਲੈਕਚਰਾਰ ਪੰਜਾਬੀ, ਸ੍ਰੀ ਮਨੋਹਰ ਲਾਲ ਸ਼ਰਮਾ ਲੈਕਚਰਾਰ ਕਮਰਸ ਅਤੇ ਕਰਮਜੀਤ ਕੌਰ ਪੰਜਾਬੀ ਮਿਸਟ੍ਰੈਸ ਨੇ ਜੱਜ ਦੀ ਭੂਮਿਕਾ ਨਿਭਾਈ।  ਇਸ ਮੌਕੇ ਮੁੱਖ ਮਹਿਮਾਨ ਸ੍ਰੀ ਸਤਿਗੁਰ ਦੇਵ ਰਾਜ ਪੱਪੀ ਨੇ ਦੱਸਿਆ ਇਸ ਤਰਾਂ ਦੇ ਸਮਾਗਮ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦਾ ਹੈ, ਇਸ ਮੌਕੇ ਸੁਭਦੀਪ ਸਿੰਘ ਬਿੱਟੂ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਇਸ ਮੌਕੇ ਪ੍ਰਿੰਸੀਪਲ ਸ੍ਰੀ ਵਿਜੈ ਗਰਗ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ, ਇਸ ਮੌਕੇ ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਡੀ ਪੀ ਈ ਨੇ ਸੰਭਾਲੀ। ਇਸ ਭਾਸ਼ਣ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ, ਗਗਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲੇਰੀਆ, ਖੁਸ਼ਦੀਪ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਨੇ ਪੁਜੀਸ਼ਨਾਂ ਹਾਸਲ ਕੀਤੀਆਂ ਇਹਨਾ ਨੂੰ ਮੁੱਖ ਮਹਿਮਾਨ ਦੁਆਰਾ ਪ੍ਰਾਈਜ਼ ਦੇ ਕੇ ਸਨਮਾਨ ਕੀਤਾ ਗਿਆ, ਜਿਨ੍ਹਾਂ ਬਚਿਆ ਨੇ ਇਸ ਵਿਚ ਭਾਗ ਲਿਆ ਉਹਨਾਂ ਸਾਰਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਸੁਰੇਸ਼ ਕੁਮਾਰ ਸਸ ਮਾਸਟਰ, ਸੰਦੀਪ ਮੱਕੜ ਮੈਥ ਮਾਸਟਰ, ਰਾਜੀਵ ਕੁਮਾਰ ਮੈਥ ਮਾਸਟਰ, ਮੈਡਮ ਸੁਮਨ ਲਤਾ ਅਤੇ ਰੋਸ਼ਨ ਸਿੰਘ ਸਾਇੰਸ ਅਧਿਆਪਕ , ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਸਨ। 

Leave a Reply

Your email address will not be published. Required fields are marked *

Back to top button