ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਸੈਮੀਨਾਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੰਗੂਧੋਣ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅਥਾਰਟੀ ਦੇ ਸਕੱਤਰ ਸ਼੍ਰੀ ਮਹੇਸ਼ ਗਰੋਵਰ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ ਨੇ ਸਕੂਲ ਦੇ ਸਟਾਫ ਅਤੇ ਵਿਦਿਆਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਮੀਡੀਏਸ਼ਨ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ)

ਅਤੇ ਨਲਸਾ ਦੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਦੇ ਦਫਤਰ ਸੰਪਰਕ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live