ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਨ ਲਈ ਡੀ.ਵੀ.ਐੱਮ ਪਬਲਿਕ ਸਕੂਲ ਉਦੇਕਰਨ ਵਿਖੇ ਕੈਂਪ ਦਾ ਹੋਇਆ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡੀ.ਵੀ.ਐੱਮ ਪਬਲਿਕ ਸਕੂਲ ਉਦੇਕਰਨ ਵਿਖੇ ਕੈੰਪ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ ਵਿਦਿਆਰਥੀਆਂ ਨੂੰ ਪੋਕਸੋ ਐਕਟ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੇ ਸਟਾਫ ਨੂੰ ਵੀ ਜਿਨਸੀ ਛੇੜ-ਛਾੜ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਨੇ ਸਕੂਲ ਦੇ ਬੱਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਅਤੇ ਉਹਨਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਦੱਸਿਆ ਕਿ ਉਹ ਜ਼ਿਲ੍ਹਾ ਕਚਹਿਰੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਤੇ ਡਾਕੂਮੈਂਟਰੀ ਫਿਲਮ ਵੀ ਦਿਖਾਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ 09 ਮਾਰਚ 2024 ਨੂੰ ਲੱਗ ਰਹੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਉਸ ਵਿੱਚ ਆਪਣੇ ਕੇਸ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਕਰਾਉਣ ਲਈ ਉਹ ਸੰਬੰਧਿਤ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968/15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। Author: Malout Live