ਲੀਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲੈ ਵਰਧਾਨ ਹੈ ਜਿਮੀਕੰਦ

ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁੱਲੀ ਜੜ੍ਹੀ-ਬੂਟੀ ਵੀ ਮੰਨੀ ਗਈ ਹੈ। ਜਿਮੀਕੰਦ 'ਚ ਫਾਈਬਰ, ਵਿਟਾਮਿਨ ਸੀ, ਬੀ-6, ਬੀ-1, ਫਾਲਿਕ ਐਸਿਡ ਦੇ ਇਲਾਵਾ ਪੋਟਾਸ਼ੀਅਮ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ। ਧਰਤੀ ਦੇ ਅੰਦਰ ਉੱਗਣ ਕਰਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ’ਚ ਕੀਤੀ ਜਾਂਦੀ ਹੈ। ਪੇਟ ਸਬੰਧੀ ਬੀਮਾਰੀਆਂ ਹੋਣ ’ਤੇ ਇਸ ਦੀ ਵਰਤੋਂ ਕਰਨਾ ਕਾਫੀ ਫਾਇੰਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਧਿਆਨ ਸ਼ਕਤੀ ਤੇਜ਼ ਹੁੰਦੀ ਹੈ। ਇਸ ਨੂੰ ਖਾਣ ਨਾਲ ਅਲਜਾਈਮਰ ਰੋਗ ਦੀ ਸੰਭਾਵਨਾ ਨਾ ਦੇ ਬਰਾਬਰ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਚਮੜੀ ਰੋਗ ਹੈ ਉਨ੍ਹਾਂ ਨੂੰ ਅਤੇ ਗਰਭਵਤੀ ਔਰਤਾਂ ਨੂੰ ਜਿਮੀਕੰਦ ਨਹੀਂ ਖਾਣਾ ਚਾਹੀਦਾ। 1. ਲੀਵਰ ਜਾਂ ਜਿਗਰ ਦੀ ਸਮੱਸਿਆ ਜਿਨ੍ਹਾਂ ਲੋਕਾਂ ਨੂੰ ਲੀਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ। 2. ਬਲੱਡ ਸੈੱਲਸ ਨੂੰ ਵਧਾਉਂਦਾ ਹੈ ਜਿਮੀਕੰਦ ’ਚ ਕਾਪਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਰੈਡ ਬਲੱਡ ਸੈੱਲਸ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਨਾਲ ਖੂਨ ਦਾ ਵਹਾਅ ਵੀ ਬਿਹਤਰ ਹੁੰਦਾ ਹੈ। 3. ਕਬਜ਼ ਦੀ ਸਮੱਸਿਆ ਜਿਮੀਕੰਦ ’ਚ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। 5. ਸ਼ੂਗਰ ਦੀ ਸਮੱਸਿਆ ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖੂਨ ’ਚ ਸ਼ੂਗਰ ਦਾ ਲੈਵਲ ਘਟਦਾ ਹੈ।