District NewsMalout News

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਵੱਲੋਂ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੂੰ ਪੀ.ਐੱਚ.ਡੀ ਦੀ ਡਿਗਰੀ ਨਾਲ ਕੀਤਾ ਗਿਆ ਸਨਮਾਨਿਤ

ਮਲੋੇਟ: ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੂੰ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਦੁਆਰਾ “ਮਾਨਸਿਕ ਸਿਹਤ ਅਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਾਪਤੀ ‘ਤੇ ਸੋਸ਼ਲ ਮੀਡੀਆ ਦਾ ਪ੍ਰਭਾਵ” ਦੇ ਵਿਸ਼ੇ ਤੇ ਪੀ.ਐੱਚ.ਡੀ ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਪਾਰਲੀਮੈਂਟ ਮੈਂਬਰ ਸ਼੍ਰੀ ਨਿਹਾਲ ਚੰਦ, ਐੱਮ.ਐੱਲ.ਏ ਸ਼੍ਰੀ ਜੈਦੀਪ ਬਿਹਾਨੀ ਤੇ ਐੱਮ.ਐੱਲ.ਏ ਗੁਰਵੀਰ ਸਿੰਘ ਵੀ ਹਾਜ਼ਿਰ ਸਨ। ਇਸ ਅਵਸਰ ਤੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਦੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।

Author: Malout Live

Back to top button