District NewsMalout NewsPunjab

LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਮਲੋਟ (ਪੰਜਾਬ): ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ।

ਦਿੱਲੀ ‘ਚ ਅੱਜ ਤੋਂ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ‘ਤੇ ਮਿਲੇਗਾ। ਇਸ ਦੀ ਪਿਛਲੀ ਕੀਮਤ 1053 ਰੁਪਏ ਪ੍ਰਤੀ ਸਿਲੰਡਰ ਸੀ। ਵਪਾਰਕ ਐਲ.ਪੀ.ਜੀ ਸਿਲੰਡਰ ਦੀ ਕੀਮਤ ਵਿੱਚ ਵੀ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ 8 ਮਹੀਨਿਆਂ ਬਾਅਦ ਵਧੀਆਂ ਹਨ।

Author: Malout Live

Back to top button