ਲੈਫਟੀਨੈਂਟ ਜਨਰਲ ਟੀ ਐੱਸ ਸ਼ੇਰਗਿਲ ਵੱਲੋਂ ਜ਼ਿਲ੍ਹੇ ਵਿਚ ਕੋਵਿਡ-19 ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ:- ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਂਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੋਨਾ ਵਾਇਰਸ ਦੇ ਸਬੰਧ ਵਿੱਚ ਚੱਲ ਰਹੇ ਪ੍ਰਬੰਧਾਂ ਅਤੇ ਕਣਕ ਦੇ ਖਰੀਦ ਲਈ ਕੀਤੇ ਗਏ ਯਤਨਾਂ ਦਾ ਜਾਇਜਾ ਲਿਆ।
ਇਸ ਮੌਕੇ ਤੇ ਉਹਨਾਂ ਜੀ.ਓ.ਜੀ ਨੂੰ ਜੋਰ ਦੇ ਕੇ ਕਿਹਾ ਕਿ ਕਣਕ ਦੇ ਸੀਜਨ ਦੌਰਾਨ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਚੱਲਦਿਆਂ ਉਹਨਾਂ ਨੂੰ ਕਣਕ ਵੇਚਣ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਰੋਨਾ ਵਾਇਰਸ ਵਿਰੁੱਧ ਜੰਗ ’ਚ ਬਹੁਤ ਤੇਜ਼ੀ ਨਾਲ ਢੁਕਵੇਂ ਕਦਮ ਚੁੱਕ ਰਹੀ ਹੈ ਤਾਂ ਜੋ ਸਥਿਤੀ ਛੇਤੀ ਤੋਂ ਛੇਤੀ ਆਮ ਵਾਂਗ ਹੋ ਸਕੇ।
ਉਨਾਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਖਿਲਾਫ ਮੁਹਿੰਮ ਵਿਚ ਜ਼ਿਲਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦੇਣ ਦਾ ਸੱਦਾ ਦਿੰਦੇ ਹੋਏ ਆਖਿਆ ਕਿ ਲੋਕ ਘਰਾਂ ਵਿਚ ਰਹਿਣ ਤੇ ਸੁਰੱਖਿਆ ਰਹਿਣ, ਇਸੇ ਫਾਰਮੂਲੇ ਨਾਲ ਹੀ ਅਸੀਂ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਸਕਦੇ ਹਾਂ । ਇਸ ਮੌਕੇ ਤੇ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਲਈ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ, ਜੀ ਓ ਜੀ ਅਤੇ ਸਮਾਜ ਸੇਵੀ ਸੰਸਥਾਵਾਂ ਬਹੁਤ ਵਧੀਆਂ ਸੇਵਾਵਾਂ ਨਿਭਾਅ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਜੀ.ਓ.ਜੀ ਲੋਕਾਂ ਨੂੰ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਅਤੇ ਸਿਹਤ ਵਿਭਾਗ ਵਲੋਂ ਦੱਸੇ ਗਏ ਤਰੀਕਿਆਂ ਨੂੰ ਲਾਗੂ ਕਰਵਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਬਹੁਤ ਵੱਡੀ ਸਹਾਇਤਾ ਕਰ ਰਹੇ ਹਨ।
ਸੀਨੀਅਰ ਵਾਈਸ ਚੇਅਰਮੈਨ (ਜੀਓਜੀ) ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਕੈਂਪਲੈਕਸ ਵਿੱਚ ਦਾਖਲ ਹੋਣ ਤੋਂ ਪਹਿਲਾਂ ਕਰੋਨਾ ਵਾਇਰਸ ਦੇ ਬਚਾਅ ਲਈ ਬਣਾਏ ਗਏ ਵਾਟਰ ਟੈਂਕ ਵਿੱਚ ਸਾਬਣ ਨਾਲ ਹੱਥ ਧੋਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੀਤੇ ਗਏ ਅਜਿਹੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ। ਉਹਨਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਸ਼ੁਰੂ ਕੀਤੇ ਗਏ ਹੱਥ ਧੋਣ ਵਾਲੇ ਸਿਸਟਮ ਹੋਰ ਜਨਤਕ ਥਾਵਾਂ ਤੇ ਵੀ ਲਾਗੂ ਕਰਵਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਓ ਐਸ ਡੀ ਸ੍ਰੀ ਕਰਨਵੀਰ ਸਿੰਘ, ਐਸ.ਐਸ.ਪੀ ਸ੍ਰੀ ਰਾਜਬਚਨ ਸਿੰਘ ਸੰਧੂ ਅਤੇ ਜੀ.ਓ.ਜੀ ਦੇ ਜ਼ਿਲ੍ਹਾ ਇੰਚਾਰਜ ਸ੍ਰੀ ਜੀ.ਐਸ. ਔਲਖ ਜ਼ਿਲ੍ਹਾ ਸੁਪਰਵਾਈਜ਼ਰ ਬਲਵਿੰਦਰ ਸਿੰਘ, ਤਹਿਸਲ ਮਲੋਟ ਦੇ ਇੰਚਾਰਜ ਹਰਪ੍ਰੀਤ ਸਿੰ, ਗਿੱਦੜਬਾਹਾ ਦੇ ਇੰਚਾਰਜ ਫੁਲੇਲ ਸਿਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਮੇਲ ਸਿੰਘ ਵੀ ਹਾਜ਼ਰ ਸਨ।