District News
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਪੀ.ਜੀ.ਡੀ.ਸੀ.ਏ. ਪਹਿਲਾ ਸਮੈਸਟਰ ਦੀ ਵਿਦਿਆਰਥਣ ਸਤਵੀਰ ਕੌਰ ਨੇ 92 ਫੀਸਦੀ ਅੰਕ ਲੈ ਕੇ ਕਾਲਜ ਦਾ ਨਾਮ ਚਮਕਾਇਆ
ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ.ਪਹਿਲਾ ਸਮੈਸਟਰ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਾਰ ਸਹਿ – ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਵਿਦਿਆਰਥਣ ਸਤਵੀਰ ਕੌਰ ਨੇ ਇੱਕ ਵਾਰ ਫਿਰ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਅਤੇ ਸੰਸਥਾ ਦਾ ਨਾਮ ਰੁਸ਼ਨਾਇਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਸਤਵੀਰ ਕੌਰ ਸਪੁੱਤਰੀ ਦਰਸ਼ਨ ਸਿੰਘ 92 ਫੀਸਦੀ ਅੰਕਾਂ ਨਾਲ ਪਹਿਲਾ ਪ੍ਰਾਪਤ ਕਰਕੇ ਇਲਾਕੇ ਦੇ ਕਾਲਜਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ , ਉੱਥੇ ਜਸਪਾਲ ਸਿੰਘ ਸਪੁੱਤਰ ਗੋਧਾ ਸਿੰਘ ਨੇ 90 ਫੀਸਦੀ ਨਾਲ ਦੂਜਾ ਅਤੇ ਰਮਨਦੀਪ ਸਿੰਘ ਸਪੁੱਤਰ ਜਸਪਾਲ ਸਿੰਘ ਨੇ 88 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ।
