India NewsMalout News

ਮਲੋਟ ਦੇ ਪਿੰਡ ਰੱਥੜੀਆਂ ਦੇ ਐੱਸ.ਡੀ ਸਕੂਲ ਵਿੱਚ ਲਗਾਏ ਗਏ ਸ਼ਾਨਦਾਰ ਅਤੇ ਫਲਦਾਰ ਬੂਟੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੁਆਰਾ “ਰੁੱਖ ਲਗਾਉ ਜੀਵਨ ਖੁਸ਼ਹਾਲ ਬਣਾਉ” ਮੁਹਿੰਮ ਦੇ ਤਹਿਤ ਢਾਈ ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਅੱਜ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਸਟਾਫ ਅਤੇ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਅਤੇ ਫਲਦਾਰ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਪ੍ਰਿੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

Author : Malout Live

Back to top button