District NewsMalout News

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ‘ਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਮਲੋਟ: ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੁੱਖ ਸ਼ਾਂਤੀ ਲਈ ਵਾਹਿਗੁਰੂ ਜੀ ਦੇ ਆਸ਼ੀਰਵਾਦ ਨਾਲ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਇਸ ਦੌਰਾਨ ਰਾਗੀ ਜੱਥੇ ਅਤੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਸਮੇਂ ਦੌਰਾਨ ਸਟੇਜ ਦਾ ਸੰਚਾਲਨ ਕਰਦਿਆਂ ਪ੍ਰੋ. ਹਿਰਦੇਪਾਲ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਚੰਗੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਇਲਾਕੇ ਦੀ ਨਾਮਵਰ ਸੰਸਥਾ ਬਣ ਰਹੀ ਹੈ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਸਮੂਹ ਪਤਵੰਤਿਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਨਾ ਸਿਰਫ਼ ਅਕਾਦਮਿਕ ਸਗੋਂ ਖੇਡਾਂ, ਸਮਾਜਿਕ,

ਸੱਭਿਆਚਾਰਕ ਅਤੇ ਧਾਰਮਿਕ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂ ਰੌਸ਼ਨ ਕਰ ਰਹੇ ਹਨ। ਕਾਲਜ ਮੈਨੇਜਮੈਂਟ ਦੇ ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਵੱਲੋਂ ਆਈ ਹੋਈ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪ੍ਰਿਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ, ਮੈਂਬਰ ਮਨਿੰਦਰ ਸਿੰਘ ਢਿੱਲੋਂ, ਮੈਂਬਰ ਮੇਜਰ ਸਿੰਘ, ਮੈਂਬਰ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ, ਪਰਮਿੰਦਰ ਸਿੰਘ ਕੋਲਿਆਂਵਾਲੀ, ਗੁਰਚਰਨ ਸਿੰਘ ਓ.ਐੱਸ.ਡੀ, ਪ੍ਰਧਾਨ ਨਗਰ ਕੌਂਸਲ ਸ਼ੁੱਭਦੀਪ ਸਿੰਘ ਬਿੱਟੂ, ਲੱਪੀ ਈਨਾਖੇੜਾ, ਪ੍ਰਿੰਸੀਪਲ ਸੰਤ ਰਾਮ, ਜਸਵਿੰਦਰ ਸਿੰਘ ਧੌਲਾ, ਸ਼ਰਨਜੀਤ ਸੰਧੂ, ਗੋਲਡੀ ਸਰਪੰਚ, ਪ੍ਰਧਾਨ ਬਲੌਰ ਸਿੰਘ, ਸਰਪੰਚ ਗੁਰਦੀਪ ਸਿੰਘ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਸ਼ਾਮਿਲ ਸਨ।

Author: Malout Live

Leave a Reply

Your email address will not be published. Required fields are marked *

Back to top button