ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਐਮ.ਏ. ਇਤਿਹਾਸ ਦੇ ਸ਼ਾਨਦਾਰ ਨਤੀਜੇ

ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ  ਇਲਾਕੇ ਦੀ ਨਾਮਵਾਰ ਸਹਿ - ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ਿਕਰ ਯੋਗ ਪ੍ਰਾਪਤੀਆਂ ਕਰਕੇ ਇਲਾਕੇ ਅਤੇ ਸੰਸਥਾ ਦਾ ਨਾਮ ਰੁਸ਼ਨਾਇਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ. ਏ. ਇਤਿਹਾਸ ਭਾਗ ਪਹਿਲਾ , ਸਮੈਸਟਰ ਦੂਜਾ ਦੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀ ਵੀਰਪਾਲ ਕੌਰ ਸਪੁੱਤਰੀ ਗੁਰਾਦਿੱਤਾ ਸਿੰਘ  ਨੇ 78 ਫੀਸਦੀ ਅੰਕਾਂ ਨਾਲ ਪਹਿਲਾ , ਜਸਬੀਰ ਕੌਰ ਸਪੁੱਤਰੀ ਕਪੂਰ ਸਿੰਘ ਨੇ 75 ਫੀਸਦੀ ਨਾਲ ਦੂਜਾ ਅਤੇ ਸੁਰਿੰਦਰ ਸਿੰਘ ਸਪੁੱਤਰ ਗੁਰਮੀਤ ਸਿੰਘ ਨੇ 74 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ।

ਕਾਲਜ ਮਨੈਂਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਪਹਿਲਾਂ ਦੀ ਤਰ੍ਹਾਂ ਇਸ ਸਾਲ ਵੀ ਅਕਾਦਮਿਕ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ । ਉਹਨਾਂ ਨੇ ਕਾਲਜ ਪ੍ਰਿੰਸੀਪਲ , ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਵੀਰ ਇੰਦਰ ਕੌਰ , ਪ੍ਰੋਫੈਸਰ ਪਰਮਜੀਤ ਕੌਰ ,  ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮਿਹਨਤ ਅਤੇ ਸਿਰੜ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ ।ਇਸ ਸਮੇਂ ਮੌਕੇ ਕਾਲਜ ਦੀ ਮੈਂਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ , ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ , ਸਕੱਤਰ ਪਿਰਤਪਾਲ ਸਿੰਘ ਗਿੱਲ , ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਲਈ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦਾ ਕੀਤਾ ।