Malout News

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਮਾਰੀ ਬਾਜੀ

ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ  ਇਲਾਕੇ ਦੀ ਨਾਮਵਾਰ ਸਹਿ – ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ਿਕਰ ਯੋਗ ਪ੍ਰਾਪਤੀਆਂ ਕਰਕੇ ਵਿਖੇ ਇਲਾਕੇ ਅਤੇ ਸੰਸਥਾ ਦਾ ਨਾਮ ਰੁਸ਼ਨਾਇਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ. ਏ. ਭਾਗ ਪਹਿਲਾ , ਸਮੈਸਟਰ ਦੂਜਾ ਦੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀ ਕੁਲਦੀਪ ਸਿੰਘ ਸਪੁੱਤਰ ਗੁਰਮੀਤ ਸਿੰਘ  ਨੇ 82 ਫੀਸਦੀ ਅੰਕਾਂ ਨਾਲ ਪਹਿਲਾ , ਪੂਜਾ ਰਾਣੀ  ਸਪੁੱਤਰੀ ਗੋਪਾਲ ਸਿੰਘ ਨੇ 81 ਫੀਸਦੀ ਅਤੇ ਪਰਮਵੀਰ ਕੌਰ ਸਪੁੱਤਰੀ ਗੁਰਮੁਖ ਸਿੰਘ ਨੇ 79 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ।

ਕਾਲਜ ਮਨੈਂਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਪਹਿਲਾਂ ਦੀ ਤਰ੍ਹਾਂ ਇਸ ਸਾਲ ਵੀ ਅਕਾਦਮਿਕ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ । ਉਹਨਾਂ ਨੇ ਕਾਲਜ ਪ੍ਰਿੰਸੀਪਲ , ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਧਰਮਵੀਰ , ਪ੍ਰੋਫੈਸਰ ਰਮਨਦੀਪ ਕੌਰ , ਪ੍ਰੋਫੈਸਰ ਹਿਰਦੇਪਾਲ ਸਿੰਘ , ਪ੍ਰੋਫੈਸਰ ਗੁਰਬਿੰਦਰ ਸਿੰਘ ਅਤੇ ਪ੍ਰੋਫੈਸਰ ਸ਼ਰਨਜੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮਿਹਨਤ ਅਤੇ ਸਿਰੜ ਦੀ ਲੋੜ ਤੇ ਜ਼ੋਰ ਦਿੱਤਾ ।ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਭਵਿੱਖ ਨੂੰ ਹੋਰ ਸ਼ਾਨਦਾਰ ਪ੍ਰਾਪਤੀਆਂ ਕਲਨ ਲਈ ਪ੍ਰੇਰਿਆ ।ਇਸ ਸਮੇਂ ਕਾਲਜ ਦੀ ਮਨੈਂਜਮੈਂਟ  ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ , ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ , ਸਕੱਤਰ ਪਿਰਤਪਾਲ ਸਿੰਘ ਗਿੱਲ , ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਲਈ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਦਾ ਕੀਤਾ ।

Leave a Reply

Your email address will not be published. Required fields are marked *

Back to top button