ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਿਦਆਰਥੀਆਂ ਨੇ ਮਾਰੀਆਂ ਮੱਲਾਂ

ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋ ਐਲਾਨੇ ਗਏ ਨਤੀਜ਼ਿਆਂ ਵਿੱਚ ਇਲਾਕੇ ਦੀ ਨਾਮਵਾਰ ਸਹਿ-ਵਿਿਦਅਕ ਸੰਸਥਾਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਿਦਆਰਥੀਆਂ ਨੇ ਇੱਕ ਵਾਰ ਫਿਰ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਅਤੇ ਸੰਸਥਾ ਦਾ ਨਾਮ ਰੁਸ਼ਨਾਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਭਾਗ-ਦੂਜਾ, ਸਮੈਸਟਰ ਚੌਥਾ ਦੇ ਨਤੀਜੇ ਵਿੱਚ ਕਾਲਜ ਦੀ ਵਿਿਦਆਰਥਣ ਰਮਨਪ੍ਰੀਤ ਕੋਰ ਪੁੱਤਰੀ ਸ:ਦਿਲਬਾਗ ਸਿੰਘ ਨੇ 75 ਫੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਪੁੱਤਰੀ ਸ੍ਰੀ ਜਗਦੀਸ਼ ਰਾਏ ਨੇ 74 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਰਿੰਦਰ ਕੌਰ ਪੁੱਤਰੀ ਸ: ਜਗਤਾਰ ਸਿੰਘ ਨੇ 73.93 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।

ਕਾਲਜ ਮੇਨੈਜ਼ਮੈਂਟ ਦੇ ਚੇਅਰਮੈਨ ਸ.ਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਿਦਆਰਥੀਆਂ ਨੇ ਪਹਿਲਾ ਦੀ ਤਰ੍ਹਾਂ ਇਸ ਸਾਲ ਵੀ ਅਕਾਦਮਿਕ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ। ਉਹਨਾਂ ਨੇ ਕਾਲਜ ਪ੍ਰਿੰਸੀਪਲ,ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ.ਧਰਮਵੀਰ, ਪ੍ਰੋ.ਰਮਨਦੀਪ ਕੋਰ, ਪ੍ਰੋ.ਹਿਰਦੇਪਾਲ ਸਿੰਘ, ਪ੍ਰੋ.ਗੁਰਬਿੰਦਰ ਸਿੰਘ, ਪ੍ਰੋ.ਸ਼ਰਨਜੀਤ ਕੋਰ ਨੂੰ ਮੁਬਾਰਕਬਾਦ ਦਿੰਦਿਆ ਵਿਿਦਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮੇਹਨਤ ਅਤੇ ਸਿਰੜ ਦੀ ਲੋੜ ਤੇ ਜੋਰ ਦਿੱਤਾ ਅਤੇ ਵਿਿਦਆਰਥੀਆਂ ਨੂੰ ਸ਼ੁੱਭ-ਕਾਮਨਾਵਾ ਦਿੰਦਿਆ ਭਵਿੱਖ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ। ਇਸ ਸਮੇਂ ਮੌਕੇ ਕਾਲਜ ਦੀ ਮੇਨੈਜ਼ਮੈਂਟ ਦੇ ਚੇਅਰਮੈਨ ਸ. ਮਨਦੀਪ ਸਿੰਘ ਬਰਾੜ,ਜਨਰਲ ਸਕੱਤਰ ਸ. ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਸ. ਪ੍ਰਿਤਪਾਲ ਸਿੰਘ ਗਿੱਲ,ਪ੍ਰਬੰਧਕੀ ਸਕੱਤਰ ਸ. ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਿਦਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆ ਵਿਿਦਆਰਥੀਆਂ ਦੇ ਸ਼ਾਨਦਾਰ ਭਵਿੱਖ ਲਈ ਸਹਿਯੋਗ ਦੇਣ ਦਾ ਵਾਅਦਾ ਕੀਤਾ।