Malout News

ਮਲੋਟ ਵਿਖੇ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ

ਮਲੋਟ:- ਸੇਫ ਸਕੂਲ ਵਾਹਨ ਸਕੀਮ ਤਹਿਤ ਮਲੋਟ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਲੋਟ ਗੋਪਾਲ ਸਿੰਘ ( ਪੀ. ਸੀ.ਐੱਸ ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼ਿਵਾਨੀ ਨਾਗਪਾਲ ਅਤੇ ਹੋਰਨਾਂ ਨੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ 8 ਵਾਹਨਾਂ ਦੇ ਚਲਾਨ ਕੀਤੇ ਗਏ ਜੋ ਕਿ ਨਿਯਮਾਂ ਦੀ ਉਲੰਘਣਾ ਕਰਦੇ ਸਨ । ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼ਿਵਾਨੀ ਨਾਗਪਾਲ ਨੇ ਕਿਹਾ ਕਿ ਸਾਰੇ ਸਕੂਲ ਵਾਹਨ ਸਰਕਾਰ ਦੀਆਂ ਨਿਰਧਾਰਤ ਸ਼ਰਤਾਂ ਦਾ ਪਾਲਣ ਕਰਨ।

Leave a Reply

Your email address will not be published. Required fields are marked *

Back to top button