ਮਲੋਟ ਦੇ ਐੱਸ.ਡੀ.ਐਮ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਕੀਤਾ ਗਿਆ ਦੌਰਾ
ਮਲੋਟ: ਮਾਣਯੋਗ ਐੱਸ.ਡੀ.ਐਮ ਮਲੋਟ ਸੰਜੀਵ ਕੁਮਾਰ ਵੱਲੋਂ ਅੱਜ ਸਿਵਲ ਹਸਪਤਾਲ ਮਲੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਸਮੇਂ ਉਹਨਾਂ ਵੱਲੋਂ ਹਸਪਤਾਲ ਵਿਖੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੂੰ ਮਿਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਨਸ਼ਾ ਪੀੜਤ ਮਰੀਜਾਂ ਨਾਲ ਗੱਲਬਾਤ ਕਰਦੇ
ਹੋਏ ਉਹਨਾਂ ਨੂੰ ਨਸ਼ਾ ਛੱਡਣ ਲਈ ਜਾਗਰੂਕ ਵੀ ਕੀਤਾ ਗਿਆ। ਉਹਨਾਂ ਵੱਲੋਂ ਸਿਵਲ ਹਸਪਤਾਲ ਮਲੋਟ ਵਿਖੇ ਇਲਾਕਾ ਨਿਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਸਿਹਤ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਸਮੇਂ ਹਰਜੀਤ ਕੌਰ, ਵੀਰਪਾਲ ਕੌਰ, ਜਸਵਿੰਦਰ ਕੌਰ, ਰੇਨੂੰ, ਨਰਿੰਦਰ ਅਤੇ ਹੋਰ ਸਟਾਫ਼ ਹਾਜਿਰ ਸਨ। Author: Malout Live