Malout News

ਮਲੋਟ-ਅਬੋਹਰ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ

ਇਸ ਭਿਆਨਕ ਹਾਦਸੇ 'ਚ 3 ਫੌਜੀਆਂ ਦੀ ਹੋਈ ਮੌਤ ਅਤੇ 2 ਲੋਕ ਜਖ਼ਮੀ

ਮਲੋਟ:- ਮਲੋਟ-ਅਬੋਹਰ ਰੋਡ ‘ਤੇ ਪਿੰਡ ਕਬਰਵਾਲਾ ਨੇੜੇ ਬੀਤੀ ਰਾਤ ਇਕ ਦਰਦਨਾਕ ਹਾਦਸੇ ਦੌਰਾਨ 3 ਫੌਜੀਆਂ ਦੀ ਮੌਤ ਹੋ ਗਈ, ਜਦੋਂ ਕਿ 2 ਲੋਕ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਮੌਕੇ ਤੇ ਇਲਾਜ ਲਈ ਤੁਰੰਤ ਬਠਿੰਡਾ ਦੇ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਫੌਜ ਦੀ ਇਕ ਐਂਬੂਲੈਂਸ ਅਬੋਹਰ ਵਾਲੇ ਪਾਸੇ ਤੋਂ ਆ ਰਹੀ ਸੀ ਕਿ ਅਵਾਰਾ ਪਸ਼ੂ ਅੱਗੇ ਆ ਜਾਣ ਕਾਰਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ ਸਵਾਰ 3 ਫੌਜੀਆਂ ਦੀ ਮੌਤ ਹੋ ਗਈ, ਜਦੋਂ ਕਿ 2 ਲੋਕ ਜ਼ਖਮੀਂ ਹੋ ਗਏ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Leave a Reply

Your email address will not be published. Required fields are marked *

Back to top button