ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਵਿੱਚੋਂ 4 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰਕੇੇ ਘਰ ਪਰਤੇ

ਸ ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 4 ਹੋਰ ਮਰੀਜ ਤੰਦਰੁਸਤ ਹੋ ਕੇ ਘਰ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸੁਨੀਲ ਬਾਂਸਲ ਇੰਚ: ਕੋਵਡ ਕੇਅਰ ਸੈਂਟਰ ਥੇਹੜੀ ਨੇ ਦੱਸਿਆ ਕਿ ਮਿਸ਼ਨ ਫਤਹਿ ਅਧੀਨ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਮੁਸਤੈਦੀ ਯਤਨਾਂ ਸਦਕਾ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਵਿੱਚੋਂ 4 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰਕੇੇ ਘਰ ਪਰਤੇ ਹਨ ਅਤੇ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ 163 ਮਰੀਜ਼ ਤੰਦਰੁਸਤ ਹੋਏ ਹਨ। ਅੱਜ ਤੱਕ ਇੱਕ ਮੌਤ ਹੋਈ ਹੈ। ਉਹਨਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਥੇਹੜੀ ਵਿੱਚ ਦਾਖਿਲ ਸਾਰੇ ਮਰੀਜ਼ ਤੰਦਰੁਸਤ ਹਨ ਅਤੇ ਆਸ ਕਰਦੇ ਹਾਂ ਕਿ ਉਹ ਵੀ ਜਲਦੀ ਠੀਕ ਹੋ ਕੇ ਘਰ ਚਲੇ ਜਾਣਗੇ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ।