280 ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ ਇੱਕ ਗ੍ਰਿਫਤਾਰ

,

ਮਲੋਟ:- ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਡੀ.ਐੱਸ.ਪੀ. ਪਰਮਜੀਤ ਸਿੰਘ ਡੋਡ ਦੇ ਦਿਸ਼ਾ - ਨਿਰਦੇਸ਼ਾਂ ' ਤੇ ਇੰਚਾਰਜ ਨਾਰਕੋਟਿਕ ਸੈੱਲ ਮਲਕੀਤ ਸਿੰਘ ਬਰਾੜ ਦੀ ਅਗਵਾਈ ਹੇਠ ਏ.ਐੱਸ.ਆਈ ਰਣਜੀਤ ਸਿੰਘ , ਏ.ਐੱਸ.ਆਈ ਤਜਿੰਦਰ ਸਿੰਘ, ਕਾਂਸਟੇਬਲ ਪਰਮਜੀਤ ਸਿੰਘ , ਸੁਰਿੰਦਰਪਾਲ ਸਿੰਘ ਤੇ ਹੋਰ ਮੁਲਾਜ਼ਮਾਂ ਵੱਲੋਂ ਵਾਸੀ ਸੱਚਾ ਸੌਦਾ ਰੋਡ ਮਲੋਟ ਵਿਖੇ ਗੁਰਮੇਜ਼ ਸਿੰਘ ਨੂੰ 280 ਨਸ਼ੀਲੀਆਂ ਗੋਲੀਆਂ ਅਤੇ 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਨੇ ਉਕਤ ਵਿਅਕਤੀ ' ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।