ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ ਸਿਸਟਮ 'ਤੇ ਲੱਗੀਆਂ ਕੰਬਾਇਨ ਹਾਰਵੈਸਟਰ ਨਾਲ ਹੀ ਕੀਤੀ ਜਾਵੇ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜਿ਼ਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹੇ ਦੀ ਹਦੂਦ ਅੰਦਰ ਸੁਪਰ ਐਸ.ਐਮ.ਐਸ ਸਿਸਟਮ ਲਗਾਏ ਬਗੈਰ ਕੰਬਾਇਨ ਹਾਰਵੈਸਟਰ ਨਾਲ ਝੋਨੇ ਦੀ ਫਸਲ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲੱਗਾ ਦਿੱਤੀ ਹੇ। ਇਹ ਹੁਕਮ 24 ਨਵੰਬਰ 2020 ਤੱਕ ਲਾਗੂ ਰਹਿਣਗੇ।
ਜਿ਼ਲ੍ਹਾ ਮੈਜਿਸਟਰੇਟ ਦੇ ਇਸ ਹੁਕਮ ਅਨੁਸਾਰ ਸੁਪਰ ਐਸ.ਐਮ.ਐਸ. ਸਿਸਟਮ ਤੋਂ ਬਿਨ੍ਹਾਂ ਝੋਨੇ ਦੀ ਕਟਾਈ ਕਰਦੀ ਕੰਬਾਇਨ ਹਰਵੈਸਟਰ ਪਾਈ ਜਾਂਦੀ ਹੈ ਤਾਂ ਉਸ ਕੰਬਾਇਨ ਹਰਵੈਸਟਰ ਨੂੰ ਹੁਕਮਾਂ ਦੀ ਉਲੰਘਣਾ ਕਰਨ ਤੇ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਬਤ ਕਰ ਲਿਆ ਜਾਵੇਗਾ ਅਤੇ ਸਬੰਧਿਤ ਕੰਬਾਇਨ ਮਾਲਕ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।