ਮਲੋਟ ਵਾਸੀ ਹਰਪ੍ਰੀਤ ਸੇਠੀ ਬਣੇ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ

 ਮਲੋਟ : - ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ 8 ਬਾਗਬਾਨੀ ਵਿਕਾਸ ਅਫਸਰਾਂ ਨੂੰ ਤਰੱਕੀ ਦੇ ਕੇ ਸਹਾਇਕ ਡਾਇਰੈਕਟਰ ਬਾਗਬਾਨੀ ਨਿਯੁਕਤ ਕੀਤਾ ਗਿਆ ਹੈ । ਇਹਨਾਂ ਨਿਯੁਕਤੀਆਂ ਵਿਚ ਮਲੋਟ ਸ਼ਹਿਰ ਵਾਸੀ ਹਰਪ੍ਰੀਤ ਸਿੰਘ ਸੇਠੀ ਜੋ ਕਿ ਇਸ ਵਕਤ ਬਾਗਬਾਨੀ ਵਿਕਾਸ ਅਫਸਰ ਸ੍ਰੀ ਚਮਕੌਰ ਸਾਹਿਬ ਵਿਖੇ ਸੇਵਾਵਾਂ ਦੇ ਰਹੇ ਸਨ ਨੂੰ ਵੀ ਸਹਾਇਕ ਡਾਇਰੈਕਟਰ ਵਜੋਂ ਪਦਉਨਤ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਜੀ.ਓ.ਜੀ ਤਹਿਸੀਲ ਮਲੋਟ ਦੇ ਇੰਚਾਰਜ ਵਰੰਤ ਅਫਸਰ ਹਰਪ੍ਰੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ. ਹਰਪ੍ਰੀਤ ਸਿੰਘ ਸੇਠੀ ਨੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼ੇਲਿੰਦਰ ਕੌਰ ਆਪਣਾ ਅਹੁਦਾ ਸੰਭਾਲ ਲਿਆ ਹੈ।

ਉਹਨਾਂ ਹਰਪ੍ਰੀਤ ਸੇਠੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸ. ਸੇਠੀ ਬਾਗਬਾਨੀ ਵਿਭਾਗ ਦੇ ਇਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰੀ ਅਫਸਰ ਹਨ ਅਤੇ ਉਹ ਨਾ ਕੇਵਲ ਭਾਰਤ ਵਿਚ ਬਲਕਿ ਵਿਦੇਸ਼ਾਂ ਵਿਚ ਕਈ ਦੌਰਿਆਂ ਤੇ ਜਾਕੇ ਬਾਗਬਾਨੀ ਦੀਆਂ ਵਿਸ਼ੇਸ਼ ਤਕਨੀਕਾਂ ਨਾਲ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਚੁੱਕੇ ਹਨ । ਇਸ ਮੌਕੇ ਮਲੋਟ ਦੇ ਵੱਖ ਵੱਖ ਰਾਜਨੀਤਕ ਆਗੂਆਂ, ਸਮਾਜਸੇਵੀ ਤੇ ਧਾਰਮਿਕ ਜਥੇਬੰਦੀਆਂ ਸਮੇਤ ਟਰੇਡ ਯੂਨੀਅਨਾਂ ਦੇ ਅਹੁਦੇਦਾਰਾਂ ਵੱਲੋਂ ਵੀ ਹਰਪ੍ਰੀਤ ਸੇਠੀ ਨੂੰ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ । ਹਰਪ੍ਰੀਤ ਸੇਠੀ ਨੇ ਸੱਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਅਤੇ ਮਿਹਨਤ ਲਗਨ ਨਾਲ ਵਿਭਾਗ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰਨਗੇ।