ਪਾਵਰਕਾਮ ਸੀ ਐੱਚ ਬੀ ਕਾਮਿਆਂ ਦੀ ਜਥੇਬੰਦੀ ਵੱਲੋਂ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਬਾਰੇ ਡਵੀਜ਼ਨ ਪੱਧਰੀ ਮੀਟਿੰਗ ਕਰ ਕੀਤੀ ਤਿਆਰੀ
,
ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ। .ਪ੍ਰਧਾਨ ਚੌਧਰ ਸਿੰਘ ..ਨੇ ਦੱਸਿਆ ਕਿ ਪਾਵਰਕਾਮ ਸੀ ਅੱਚਵੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈਕੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਪਾਵਰਕੌਮ ਦੀ ਮੈਨੇਜਮੈਂਟ ਦੇ ਚੇਅਰਮੈਨ ਵੇਨੂ ਪ੍ਰਸਾਦ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਅਤੇ ਪ੍ਰਬੰਧਕੀ ਡਾਇਰੈਕਟਰਾਂ ਤੱਕ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਹਾਦਸਾ ਪੀਡ਼ਤ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਕਰਨ ਵਿਭਾਗ ਚ ਲੈ ਕੇ ਰੈਗੂਲਰ ਕਰਨ ਦੀ ਪਾਲਿਸੀ ਤਿਆਰ ਕਰਨ ਵਾਰੇ ਫੈਸਲੇ ਹੋਏ ਸੀ ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਲਾਗੂ ਨਹੀਂ ਕਰ ਸਗੋਂ ਕਾਮਿਆਂ ਨੂੰ ਛਾਂਟੀ ਕਰਨ ਦੇ ਰਾਹ ਤੇ ਤੁਰੀ ਹੋਈ ਹੈ ਜਿਸ ਦੇ ਕਾਰਨ ਅੱਜ ਡਵੀਜ਼ਨ ਪੱਧਰੀ ਮੀਟਿੰਗ ਕਰ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ 18 ਜਨਵਰੀ ਨੂੰ ਚੀਫ ਇੰਜਨੀਅਰ ਜ਼ੋਨ ਬਠਿੰਡਾ ਦੇ ਦਫਤਰ ਅੱਗੇ ਅਤੇ 2 ਫਰਵਰੀ 2021 ਨੂੰ ਪਟਿਆਲਾ ਵੱਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੂਚ ਕੀਤਾ ਜਾਵੇਗਾ । ਫੀਲਡ ਵਿਚ ਆਉਣ ਤੇ ਚੇਅਰਮੈਨ ਪੰਜਾਬ ਸਰਕਾਰ ਦੇ ਮੁੱਖਮੰਤਰੀ ਕਿਰਤ ਮੰਤਰੀ ਤੇ ਸਬ ਕਮੇਟੀ ਮੰਤਰੀਆਂ ਨੂੰ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਅਤੇ ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦਿੱਲੀ ਅੰਦੋਲਨ ਵਿੱਚ ਡਟਵੀਂ ਹਮਾਇਤ ਕਾਮਿਆਂ ਵੱਲੋਂ ਕੀਤੀ ਜਾਵੇਗੀ ।