Malout News

ਪਾਵਰਕਾਮ ਸੀ ਐੱਚ ਬੀ ਕਾਮਿਆਂ ਦੀ ਜਥੇਬੰਦੀ ਵੱਲੋਂ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਬਾਰੇ ਡਵੀਜ਼ਨ ਪੱਧਰੀ ਮੀਟਿੰਗ ਕਰ ਕੀਤੀ ਤਿਆਰੀ

18 ਜਨਵਰੀ ਚੀਫ ਇੰਜੀਨੀਅਰ ਬਠਿੰਡਾ ਅਤੇ 2 ਫਰਵਰੀ ਨੂੰ ਪਟਿਆਲੇ ਵੱਲ ਪਰਿਵਾਰਾਂ ਸਮੇਤ ਕੀਤਾ ਜਾਵੇਗਾ ਕੂਚ

ਮਲੋਟ :- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਮਲੋਟ ਵੱਲੋਂ ਮੀਟਿੰਗ ਕੀਤੀ ਗਈ ਮੀਟਿੰਗ ਵਿੱਚ ਸਾਰੇ ਡਵੀਜਨ ਦੇ ਕਾਮਿਆ ਵਲੋ ਸਰਬਸੰਮਤੀ ਨਾਲ ਨਵੇਂ ਸਿਰ ਤੋ ਚੋਣ ਕੀਤੀ ਗਈ ਇਸ ਚੋਣ ਵਿਚ ਡਵੀਜਨ ਪ੍ਰਧਾਨ ਰਣਜੀਤ ਸਿੰਘ ਸਕੱਤਰ ਸਮਿੰਦਰ ਸਿੰਘ ਮੀਤ ਪ੍ਰਧਾਨ ਸੰਨੀ ਕੁਮਾਰ ਸੀਨੀਅਰ ਮੀਤ ਪ੍ਰਧਾਨ ਮਾਂਗੀ ਲਾਲ ਸਹਿ ਸਕੱਤਰ ਮਨੀਸ਼ ਕੁਮਾਰ ਖਜਾਨਚੀ ਪਰਕਾਸ਼ ਚੰਦ ਬਣਾਇਆ ਗਿਆ ਪ੍ਰੈਸ ਨੂੰ ਬਿਆਨ ਦਿੰਦਿਆਂ ਡਵੀਜ਼ਨ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਕੱਢੇ ਕਾਮਿਆਂ ਨੂੰ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਅਤੇ ਸੀ.ਐੱਚ.ਬੀ ਠੇਕਾ ਕਾਮਿਆਂ ਨੂੰ ਵਿਭਾਗ ਚ ਲਿਆ ਕੇ ਰੈਗੂਲਰ ਕਰਨ ਅਤੇ ਹੋਰ ਮੰਗਾਂ ਤੇ ਲਗਾਤਾਰ ਚੱਲ ਰਹੇ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕੀਤਾ ਇਹ ਮੀਟਿੰਗ ਡਵੀਜ਼ਨ ਰਣਜੀਤ ਸਿੰਘ ਸੰਨੀ ਕੁਮਾਰ ਸਰਕਲ ਪ੍ਰਧਾਨ ਚੌਧਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਨਵੀਂਆਂ ਡਿਵੀਜ਼ਨ ਕਮੇਟੀਆਂ ਲੰਮੇ ਸਿਰੇ ਦੇ ਓਰਗਨਾਇਜ ਕੀਤੀਆਂ ਗਈਆਂ।

ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ। .ਪ੍ਰਧਾਨ ਚੌਧਰ ਸਿੰਘ ..ਨੇ ਦੱਸਿਆ ਕਿ ਪਾਵਰਕਾਮ ਸੀ ਅੱਚਵੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈਕੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਪਾਵਰਕੌਮ ਦੀ ਮੈਨੇਜਮੈਂਟ ਦੇ ਚੇਅਰਮੈਨ ਵੇਨੂ ਪ੍ਰਸਾਦ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਅਤੇ ਪ੍ਰਬੰਧਕੀ ਡਾਇਰੈਕਟਰਾਂ ਤੱਕ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਹਾਦਸਾ ਪੀਡ਼ਤ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਕਰਨ ਵਿਭਾਗ ਚ ਲੈ ਕੇ ਰੈਗੂਲਰ ਕਰਨ ਦੀ ਪਾਲਿਸੀ ਤਿਆਰ ਕਰਨ ਵਾਰੇ ਫੈਸਲੇ ਹੋਏ ਸੀ ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਲਾਗੂ ਨਹੀਂ ਕਰ ਸਗੋਂ ਕਾਮਿਆਂ ਨੂੰ ਛਾਂਟੀ ਕਰਨ ਦੇ ਰਾਹ ਤੇ ਤੁਰੀ ਹੋਈ ਹੈ ਜਿਸ ਦੇ ਕਾਰਨ ਅੱਜ ਡਵੀਜ਼ਨ ਪੱਧਰੀ ਮੀਟਿੰਗ ਕਰ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ 18 ਜਨਵਰੀ ਨੂੰ ਚੀਫ ਇੰਜਨੀਅਰ ਜ਼ੋਨ ਬਠਿੰਡਾ ਦੇ ਦਫਤਰ ਅੱਗੇ ਅਤੇ 2 ਫਰਵਰੀ 2021 ਨੂੰ ਪਟਿਆਲਾ ਵੱਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੂਚ ਕੀਤਾ ਜਾਵੇਗਾ । ਫੀਲਡ ਵਿਚ ਆਉਣ ਤੇ ਚੇਅਰਮੈਨ ਪੰਜਾਬ ਸਰਕਾਰ ਦੇ ਮੁੱਖਮੰਤਰੀ ਕਿਰਤ ਮੰਤਰੀ ਤੇ ਸਬ ਕਮੇਟੀ ਮੰਤਰੀਆਂ ਨੂੰ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਅਤੇ ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦਿੱਲੀ ਅੰਦੋਲਨ ਵਿੱਚ ਡਟਵੀਂ ਹਮਾਇਤ ਕਾਮਿਆਂ ਵੱਲੋਂ ਕੀਤੀ ਜਾਵੇਗੀ ।

Leave a Reply

Your email address will not be published. Required fields are marked *

Back to top button