ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਵਫਦ ਨੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਅਤੇ ਸੈਕੰਡਰੀ ਨਾਲ ਕੀਤੀ ਮੀਟਿੰਗ

ਮਲੋਟ :- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਲੋਟ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ  ਨਾਲ ਮੀਟਿੰਗ ਕਰਕੇ ਅਧਿਆਪਕ ਮਸਲਿਆ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ। ਇਸ ਤੋਂ ਪਹਿਲਾਂ ਜਥੇਬੰਦੀ ਦੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਸਥਾਨਕ ਪਾਰਕ ਵਿੱਚ ਮੀਟਿੰਗ ਕਰਕੇ ਆਪਣਾ ਏਜੰਡਾ ਤਹਿ ਕਰਦਿਆਂ ਹੋਇਆ ਜਥੇਬੰਦੀ ਦਾ ਸਲਾਨਾ ਕੈਲੰਡਰ ਵੀ ਰਿਲੀਜ਼ ਕੀਤਾ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਮਨੋਹਰ ਲਾਲ ਸ਼ਰਮਾ ਅਤੇ ਬਲਦੇਵ ਸਿੰਘ ਸਾਹੀਵਾਲ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਾਰਥਕ ਅਤੇ ਸੁਖਾਵੇਂ ਮਹੌਲ ਵਿੱਚ ਹੋਈ ਹੈ ਜਿਸ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ਼ਾਂ ਦੇ ਅਧਿਆਪਕਾਂ ਦੇ ਲੰਭਿਤ ਮਸਲਿਆ ਤੇ ਚਰਚਾ ਹੋਈ ਹੈ।ਜਿਸ ਵਿੱਚ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਭੇਜਿਆ ਗਿਆ ਹੈ।

ਪੰਜਾਬ ਸਰਕਾਰ ਦੁਆਰਾ ਪੇ ਕਮਿਸ਼ਨ ਦੀ ਵਾਰ ਵਾਰ ਮਿਆਦ ਵਧਾਉਣ ਦੀ ਨਿਖੇਧੀ ਕੀਤੀ ਗਈ , ਸਰਕਾਰ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਜੱਗ ਜਾਹਰ ਕਰ ਚੁੱਕੀ ਹੈ, ਪੁਰਾਣੀ ਪੈਨਸ਼ਨ ਦੀ ਮੰਗ ਕਰਦੇ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਵੱਲ ਸਰਕਾਰ ਦੀ ਬੇਧਿਆਨੀ, ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬੇਰੁਖੀ ਕਾਨ ਅਧਿਆਪਕਾਂ ਅੰਦਰ ਬੇਚੈਨੀ ਪਾਈ ਜਾ ਰਹੀ ਹੈ ਜਿਸ ਕਰਕੇ ਜਿਲ੍ਹਾ ਸਿੱਖਿਆ ਅਫਸਰ ਦੇ ਦਫਤਰੀ ਅਧਿਕਾਰੀਆਂ ਨਾਲ ਅਧਿਆਪਕ ਮਸਲਿਆਂ ਤੇ ਚਰਚਾ ਕੀਤੀ ਗਈ ਹੈ , ਜਿਸ ਤੇ ਜਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਖੋਸਾ (ਸਸ)  ਅਤੇ ਸੁਖਦਰਸ਼ਨ ਸਿੰਘ ਬੇਦੀ ਨੇ ਅਧਿਆਪਕ ਮਸਲਿਆਂ ਨੂੰ ਗਹੁ ਨਾਲ ਸੁਣਿਆ ਅਤੇ ਜਲਦ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਵਿੰਦਰ ਸਿੰਘ , ਮਨੋਹਰ ਲਾਲ ਸ਼ਰਮਾ , ਬਲਦੇਵ ਸਿੰਘ ਸਾਹੀਵਾਲ, ਪਰਮਜੀਤ ਸਿੰਘ, ਮਨਜੀਤ ਸਿੰਘ, ਹਰਬਖਸ਼ ਬਹਾਦਰ ਸਿੰਘ, ਹਰਜੀਤ ਸਿੰਘ ਅਤੇ ਬਲਦੇਵ ਸਿੰਘ ਬਰਾੜ ਤੋਂ  ਇਲਾਵਾ ਜਥੇਬੰਦੀ ਦੇ ਆਗੂ ਹਾਜ਼ਰ ਸਨ।