ਬਲਾਕ ਮਲੋਟ ਦੇ ਵੱਖ ਵੱਖ ਪਿੰਡਾਂ ਵਿੱਚ ਹਰ ਘਰ ਪਾਣੀ ਹਰ ਘਰ ਸਫਾਈ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ

ਮਲੋਟ :- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਿਸਨ ਹਰ  ਘਰ ਪਾਣੀ ਹਰ ਘਰ ਸਫਾਈ ਸਕੀਮ  ਨੂੰ ਪੰਜਾਬ ਵਾਸੀਆਂ ਵਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਸਕੀਮ ਸ਼ੁਰੂ ਕਰਨ ਤੇ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਜਾ ਰਿਹਾ ਹੈ।  ਪਿੰਡ ਤਾਮਕੋਟ ਦੇ ਸਰਪੰਚ ਸੁਖਬੀਰ ਸਿੰਘ ਅਨੁਸਾਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ, ਇਹ ਵਾਅਦ ਸਰਕਾਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਮਿਸ਼ਨ ਹਰ ਘਰ ਪਾਣੀ ਹਰ ਘਰ ਸਫਾਈ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ ।

ਬਲਾਕ ਮਲੋਟ ਦੇ ਬੀ.ਡੀ.ਪੀ.ਓ ਜਸਵੰਤ ਸਿੰਘ ਅਨੁਸਾਰ ਪਿੰਡ ਵਿੱਚ ਸਫਾਈ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਵਿੱਚ ਸਫਾਈ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਈਆ ਜਾ ਰਿਹਾ ਹੈ।