ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੱਪਾ ਖੇੜਾ ਵਿਖੇ ਕਰਵਾਏ ਗਏ ਪੇਟਿੰਗ ਮੁਕਾਬਲੇ
ਲੰਬੀ :- ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੱਪਾ ਖੇੜਾ ਵਿਖੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ।  ਹੈਡ ਮਾਸਟਰ ਸਿੰਗਾਰਾ ਸਿੰਘ  ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਅਤੇ  ਸ੍ਰੀਮਤੀ ਅੰਜੂ ਗੁਪਤਾ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀ ਅਤੇ ਵਿਦਿਆਰਥਣਾਂ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਕਰਵਾਏ ਗਏ।
 
ਇਹਨਾਂ ਮੁਕਾਬਲਿਆਂ ਦੌਰਾਨ ਸਕੂਲੀ ਬੱਚਿਆ ਨੇ ਬਹੁਤ ਹੀ ਸੁੰਦਰ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਿੱਤਰ ਬਣਾਏ ਹਨ।
 
 
    
             
    
             
    
             
    
             
    
             
    
            

 
            
