ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਚੁੱਕੇ ਜਾ ਰਹੇ ਹਨ ਸਖਤ ਕਦਮ = ਐਸ.ਡੀ.ਐਮ
ਮਲੋਟ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਢੁਕਵੀ ਕਾਰਵਾਈ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ ਨੇ ਸਿਹਤ, ਸਿਵਿਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।
ਮੀਟਿੰਗ ਦੌਰਾਨ ਉਹਨਾ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮਲੋਟ ਸ਼ਹਿਰ ਨੂੰ ਨੌ ਸੈਂਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇਹਨਾਂ ਸੈਂਟਰ ਵਿੱਚ ਨੌ ਇੰਚਾਰਜ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਹਨਾ ਇਹ ਵੀ ਦੱਸਿਆ ਕਿ ਇਹਨਾਂ ਸੈਂਟਰਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧਾ ਤੋਂ ਇਲਾਵਾ ਸ਼ਹਿਰ ਦੇ 27 ਵਾਰਡਾਂ ਦੇ ਐਮ.ਸੀ. ਵੀ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਵੈਕਸੀਨ ਲਗਵਾਉਣ ਸੰਬੰਧੀ ਵੱਧ ਤੋਂ ਵੱਧ ਪ੍ਰੇਰਿਤ ਕਰਨਗੇ। ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਰੋਨਾ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰੋਜ਼ਾਨਾ 2 ਹਜ਼ਾਰ ਦੇ ਕਰੀਬ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ।