ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਕੋਵਿਡ-19 ਸਬੰਧੀ ਸਮਾਜਿਕ ਦੂਰੀ, ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਕੋਵਾ ਐਪ ਡਾਊਨਲੋਡ ਕਰਨ ਲਈ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ  ਪ੍ਰਸ਼ਾਸਨ  ਅਤੇ ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਸਬੰਧੀ ਅੱਜ ਜਿਲ੍ਹਾ ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿੱਚ   ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ।

ਇਸ ਸਮੇਂ ਡਾ ਗੁਰਤੇਜ਼ ਸਿੰਘ  ਨੇ ਦੱਸਿਆ ਕਿ ਕੋਵਿਡ-19 ਤੋਂ ਬਚਣ ਲਈ ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਵੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ  ਸਕੀਏ। ਆਪਣੇ ਹੱਥ ਵਾਰ ਵਾਰ ਧੋਤੇ ਜਾਣ, ਮਾਸਕ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਮੁੂੰਹ ਅਤੇ ਨੱਕ ਚੰਗੀ ਤਰ੍ਹਾਂ ਢਕਿਆ ਹੋਵੇ, ਆਪਣੇ ਚੇਹਰੇ ਨੂੰ ਛੂਹਣ ਤੋਂ ਪਹਿਲਾਂ ਸਾਬਨ ਪਾਣੀ ਨਾਲ ਧੋੋਵੋ। ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਭੀੜ ਤੋੱ ਬਚਣ ਲਈ ਸਿਹਤ ਵਿਭਾਗ ਵੱਲੋਂ ਈ-ਸੰਜੀਵਨੀ ਓ ਪੀ ਡੀ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਵੇਰੇ 8 ਵਜੇ ਤੋਂ 2 ਵਜੇ ਤੱਕ ਮੋਬਾਇਲ ਰਾਹੀਂ ਵੀਡੀਓ ਕਾਲ ਰਾਹੀਂ ਮਾਹਿਰ ਡਾਕਟਰਾਂ ਤੋਂ ਜਨਰਲ ਅਤੇ ਗਾਇਨਾਕਾਲੋਜਿਸਟ ਸਬੰਧੀ ਸਲਾਹ ਲੈ ਸਕਦੇ ਹਨ। ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਕੋੋਰੋਨਾ ਵਿਅਕਤੀ ਨਾਲ ਪ੍ਰਭਾਵਿਤ ਵਿਅਕਤੀ ਦੀ ਖੰਘ ਜਾਂ ਛਿੱਕ ਦੇ ਛਿੱਟੇ ਨੂੰ ਸਾਹ ਰਾਹੀਂ ਅੰਦਰ ਲਿਜਾਉਣ ਨਾਲ, ਪ੍ਰਭਾਵਿਤ ਵਿਅਕਤੀ ਦੇ ਛਿੱਕਣ ਜਾਂ ਖਾਂਸੀ ਕਰਨ ਤੋਂ ਬਾਅਦ ਜਿਸ ਨਿਰਜੀਵ ਜਾਂ ਸਤਹ ਤੇ ਛਿੱਟੇ ਪੈ ਜਾਂਦੇ ਹਨ, ਉਸਨੂੰ ਛੂਹਣ ਤੋਂ ਬਾਅਦ ਅੱਖਾਂ, ਨੱਕ ਜਾਂ ਮੂੰਹ ਰਾਹੀਂ ਫੇਫੜਿਆਂ ਤੱਕ ਪਹੁੰਚਦਾ ਹੈ। ਉਹਨਾਂ ਦੱਸਿਆ ਕਿ ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਓ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਇਆ ਜਾਵੇ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ, ਸੈਨੀਟਾਈਜਰ ਦੀ ਵਰਤੋ ਕੀਤੀ ਜਾਵੇ ਅਤੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕੋਵਾ ਐਪ ਡਾਊਨ ਲੋਡ ਕੀਤੀ ਜਾਵੇ।