ਐਸ.ਡੀ.ਐਮ ਮਲੋਟ ਨੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

,

ਮਲੋਟ:- ਕਰੋਨਾ ਵਾਇਰਸ ਦੇ ਬੁਰੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ ਨੇ ਸਬ ਡਵੀਜ਼ਨ ਦੇ ਧਾਰਮਿਕ ਜੱਥੇਬੰਦੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਕਰੋਨਾ ਵਾਇਰਸ ਇੱਕ ਮਾਹਾਮਾਰੀ ਬਿਮਾਰੀ ਹੈ, ਇਸ ਤੋਂ ਸਾਵਧਾਨੀਆਂ ਨਾਲ ਹੀ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਲੋਕਾਂ ਦਾ ਭੀੜ ਭਾੜ ਵਾਲੀਆਂ ਥਾਵਾਂ ਤੇ ਇਕੱਠਾ ਹੋਣਾ, ਕਿਸੇ ਵੀ ਤਰਾਂ ਦਾ ਸਮਾਗਮ ਕਰਨ ਤੋਂ ਪੂਰੀ ਤਰਾਂ ਮਨਾਹੀ ਹੈ । ਉਹਨਾਂ ਇਹ ਵੀ ਦੱਸਿਆਂ ਕਿ ਆਪਣੇ ਆਪ ਨੂੰ ਅਤੇ ਪਰਿਵਾਰ ਨੂੰ ਬਚਾਉਣ ਲਈ ਕਿਸੇ ਪ੍ਰਕਾਰ ਦੀ ਯਾਤਰਾ ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਬਾਹਰਲੇ ਦੇਸ ਤੋਂ ਆਉਣ ਵਾਲੇ ਯਾਤਰੀ ਬਾਰੇ ਪਤਾ ਲੱਗਦਾ ਹੈ ਤਾਂ ਇਸ ਦੀ ਸੂਚਨਾਂ ਜਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਜ਼ਿਲੇ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਵਾਇਰਸ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ।