ਮਲੋਟ ਅਤੇ ਲੰਬੀ ਬਲਾਕ ਦੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀ ਟਰੇਨਿੰਗ ਆਰੰਭ
ਮਲੋਟ:- ਮਲੋਟ ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਅਨੁਸਾਰ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ, ਨਵੀਂਆਂ ਗਤੀ ਵਿਧੀਆਂ ਸਿਖਾਉਣ ਲਈ ਮਲੋਟ ਬਲਾਕ ਦੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦੀ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੋਟ ਵਿਖੇ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਲਕੀਤ ਸਿੰਘ ਖੋਸਾ ਅਤੇ ਜ਼ਿਲ੍ਹਾ ਮੈਂਟਰ ਗੁਰਮੇਲ ਸਿੰਘ ਸਾਗੂ ਦੀ ਅਗਵਾਈ ਹੇਠ ਆਰੰਭ ਕੀਤੀ ਗਈ। ਇਨ੍ਹਾਂ ਅਧਿਆਪਕਾਂ ਦੀ ਟ੍ਰੇਨਿੰਗ ਨੂੰ ਸਫਲਤਾਪੂਰਵਕ ਚਲਾਉਣ ਲਈ ਡਾਈਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਰੇ ਪ੍ਰਬੰਧ ਸੁਚੱਜੇ ਰੂਪ ਵਿੱਚ ਕੀਤੇ।
ਅਧਿਆਪਕਾਂ ਦੀ ਬਲਾਕ ਪੱਧਰੀ ਟਰੇਨਿੰਗ ਬਲਾਕ ਮੈਂਟਰ ਅੰਗਰੇਜ਼ੀ ਵਨੀਤ ਕੁਮਾਰ, ਸਮਾਜਿਕ ਸਿੱਖਿਆ ਗਿੱਦੜਬਾਹਾ ਲਖਵੀਰ ਸਿੰਘ, ਕੁਲਦੀਪ ਸਿੰਘ ਲੰਬੀ ਬਲਾਕ ਮੈਂਟਰ ਦੀ ਅਗਵਾਈ ਹੇਠ ਅਗਲੇ ਦੱਸ ਦਿਨ ਲਗਾਤਾਰ ਚੱਲੇਗੀ। ਜਿਸ ਵਿਚ ਪਹਿਲਾਂ ਮਿਡਲ ਸਕੂਲ ਦੇ ਅਧਿਆਪਕਾਂ, ਹਾਈ ਸਕੂਲ ਦੇ ਅਧਿਆਪਕਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਾ ਰਹੇ ਸਾਰੇ ਅਧਿਆਪਕਾਂ ਦੀ ਟ੍ਰੇਨਿੰਗ ਪੂਰੀ ਕਰਵਾਈ ਜਾਵੇਗੀ। ਇਸ ਮੌਕੇ ਮਲੋਟ ਬਲਾਕ ਦੇ ਅੰਗਰੇਜ਼ੀ ਵਿਸ਼ੇ ਦੇ ਮੈਂਟਰ ਵਨੀਤ ਕੁਮਾਰ ਨੇ ਦੱਸਿਆ ਇਸ ਬਲਾਕ ਪੱਧਰੀ ਟ੍ਰੇਨਿੰਗ ਵਿੱਚ ਲੰਬੀ, ਗਿੱਦੜਬਾਹਾ ਅਤੇ ਮਲੋਟ ਦੇ ਅਧਿਆਪਕ ਸ਼ਾਮਿਲ ਹੋਣਗੇ, ਜੋ ਕਿ ਟ੍ਰੇਨਿੰਗ ਦੌਰਾਨ ਜਾਣਕਾਰੀ ਹਾਸਿਲ ਕਰਕੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੀ ਪੜ੍ਹਾਈ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕਰਨਗੇ। ਇਸ ਬਲਾਕ ਪੱਧਰੀ ਟ੍ਰੇਨਿੰਗ ਦੀ ਆਰੰਭਤਾ ਮੌਕੇ ਵੱਖ-ਵੱਖ ਮਿਡਲ ਸਕੂਲਾਂ ਦੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਅਧਿਆਪਕ ਸ਼ਾਮਿਲ ਹੋਏ। Author: Malout Live