ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੌਵੇਂ ਰਾਊਂਡ ‘ਚ ਅੱਗੇ
ਦਾਖਾ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਸ ਦੌਰਾਨ ਹਲਕਾ ਦਾਖਾ ਜ਼ਿਮਨੀ ਚੋਣ ਲਈ ਅੱਜ ਹੋ ਰਹੀ ਵੋਟਾਂ ਦੀ ਗਿਣਤੀ ਦੇ ਨੌਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ , ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੂੰ 29049 , ਕਾਂਗਰਸ ਪਾਰਟੀ ਉਮੀਦਵਾਰ 23807, ਲੋਕ ਇਨਸਾਫ਼ ਪਾਰਟੀ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ 3450, ਆਮ ਆਦਮੀ ਪਾਰਟੀ ਉਮੀਦਵਾਰ ਨੂੰ ਅਮਨਦੀਪ ਸਿੰਘ ਮੋਹੀ ਨੂੰ 1620 ਵੋਟਾਂ ਮਿਲੀਆਂ ਹਨ। ਇਸ ਦੌਰਾਨ ਗਿਣਤੀ ਦੇ ਨੌਵੇਂਰਾਊਂਡ ਵਿਚ ਅਕਾਲੀ ਭਾਜਪਾ -ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ 9200 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿੱਚ ਸਨ।