ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਲੋਟ:- ਐਸ.ਡੀ.ਐਮ ਗੋਪਾਲ ਸਿੰਘ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸ਼ੁਰੂ ਹੋਣ ਵਾਲੀ ਸਰਕਾਰੀ ਝੋਨੇ ਦੀ ਖ਼ਰੀਦ ਸਬੰਧੀ ਇਕ ਮੀਟਿੰਗ ਹੋਈ, ਜਿਸ ਵਿਚ ਆੜ੍ਹਤੀਆ ਐਸੋਸੀਏਸ਼ਨ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਾਗ ਲਿਆ , ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐਸ.ਡੀ.ਐਮ ਵਲੋਂ ਹਾਜ਼ਰ ਨੁਮਾਇੰਦਿਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰ ਦੀਆਂ ਆਈਆਂ ਹਦਾਇਤਾਂ ਮੁਤਾਬਿਕ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਆਦੇਸ਼ ਦਿੱਤੇ ਕਿ ਜਿਸ ਕਿਸੇ ਪ੍ਰਬੰਧ ਵਿਚ ਕਮੀ ਨਜ਼ਰ ਆਵੇ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇ , ਇਸ ਮੌਕੇ ਤੇ ਆੜ੍ਹਤੀਆ ਐਸੋਸੀਏਸ਼ਨ ਤੋਂ ਇਲਾਵਾ ਸ਼ੈਲਰ ਯੂਨੀਅਨ ਦੇ ਪ੍ਰਧਾਨ ਪ੍ਰੇਮ ਕੁਮਾਰ ਗੋਇਲ, ਗੁਰਮੀਤ ਸਿੰਘ ਬਰਾੜ, ਨੱਥੂ ਰਾਮ ਗਾਂਧੀ, ਵਰਿੰਦਰ ਮੱਕੜ, ਰਮੇਸ਼ ਕੁਮਾਰ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਮਾਰਕੀਟ ਕਮੇਟੀ ਦਾ ਸਟਾਫ਼ ਹਾਜ਼ਰ ਸੀ ,