ਇਸ ਦੌਰਾਨ ਬੱਚਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ , ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਿਤ ਕਵਿਤਾ , ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ , ਇਸ ਮੌਕੇ ਦਵਿੰਦਰ ਸਿੰਘ ਵਲੋਂ ਚਮਕੌਰ ਦੀ ਗੜੀ ਤੋਂ ਗੁਰੂ ਸਾਹਿਬ ਦੇ ਨਿਕਲਣ ਸਮੇਂ ਦਾ ਦ੍ਰਿਸ਼ ਕਵਿਤਾ ਰਾਹੀਂ ਪੇਸ਼ ਕੀਤਾ ਗਿਆ। ਮੈਡਮ ਜਸਵੀਰ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਿਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ । ਸਕੂਲ ਦੀ ਇੰਚਾਰਜ ਮੈਡਮ ਮਨਜੀਤ ਕੌਰ ਨੇ ਇਨ੍ਹਾਂ ਦਿਹਾੜਿਆਂ ਦੀ ਮਹੱਤਤਾ ਬਾਰੇ ਦੱਸਿਆ । ਦਵਿੰਦਰ ਸਿੰਘ ਅਤੇ ਜਸਵੀਰ ਕੌਰ ਨੇ ਮੰਚ ਦਾ ਸੰਚਾਲਨ ਕੀਤਾ । ਇਸ ਮੌਕੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।