ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ 'ਧਾਰਮਿਕ ਕੁਇਜ਼ ਮੁਕਾਬਲਾ'
ਮਲੋਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵੱਲੋਂ ਬੀਤੇ ਦਿਨੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਯੂ.ਕੇ.ਜੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਕੁਇਜ਼ ਮੁਕਾਬਲੇ ਵਿੱਚ ਤਿੰਨ ਰਾਊਂਡ ਰੱਖੇ ਗਏ। ਪਹਿਲੇ ਰਾਊਂਡ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ, ਦੂਜੇ ਰਾਊਂਡ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਤੀਜੇ ਰਾਊਂਡ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ।
ਤਿੰਨੇ ਟੀਮਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ ਗਿਆ। ਟੀਮ ਏ, ਬੀ,ਸੀ ਵਿੱਚੋਂ ਟੀਮ ਬੀ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਸਟੇਜ ਸੰਚਾਲਨ ਜਸਵੀਰ ਕੌਰ ਲਾਇਬ੍ਰੇਰੀਅਨ ਅਤੇ ਮੈਡਮ ਮਲਕੀਤ ਕੌਰ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਵਰਿੰਦਰ ਕੌਰ ਸਿੱਧੂ ਵੱਲੋਂ ਬੱਚਿਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਅਤੇ ਸਿੱਖ ਕੌਮ ਦੇ ਮਹਾਨ ਜਰਨੈਲਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਜੂਨੀਅਰ ਵਿੰਗ ਦੇ ਸਮੂਹ ਸਟਾਫ਼ ਵੱਲੋਂ ਐਕਟੀਵਿਟੀ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਦਿੱਤਾ ਗਿਆ। Author: Malout Live