District NewsMalout News

ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੇ ਨਾਲ ਦਸਤਾਰਬੰਦੀ ਮੁਕਾਬਲਾ ਵੀ ਕਰਵਾਇਆ

ਮਲੋਟ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਪ੍ਰਿੰਸੀਪਲ ਵਰਿੰਦਰ ਕੌਰ ਸਿੱਧੂ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ਼ ਵੱਲੋਂ ਕੋਰੋਨਾ ਅਤੇ ਓਮੀਕਰੋਨ ਵਰਗੀਆਂ ਮਹਾਂਮਾਰੀਆਂ ਦੇ ਸਮੇਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਮੁਹੱਈਆ ਕਰਵਾਈ ਜਾ ਰਹੀ ਹੈ। ਸਕੂਲ ਪੜ੍ਹਾਈ ਦੀ ਸ਼ੁਰੂਆਤ ਹਰ ਰੋਜ਼ ਆਨ-ਲਾਈਨ ਅਸੈਂਬਲੀ ਨਾਲ ਕੀਤੀ ਜਾਂਦੀ ਹੈ। ਜਿਸ ਵਿੱਚ ਵਿਦਿਆਰਥੀ ਸੰਗੀਤ ਅਧਿਆਪਿਕਾ ਮੈਡਮ ਹਰਮਿੰਦਰ ਕੌਰ ਅਤੇ ਸਾਰੇ ਅਧਿਆਪਕਾਂ ਦੀ ਅਗਵਾਈ ਵਿੱਚ ਪਾਠ ਅਤੇ ਸ਼ਬਦ ਗਾਇਨ ਕਰਦੇ ਹਨ। ਇਸ ਸਮੇਂ ਅਧਿਆਪਕਾਂ ਵੱਲੋਂ ਬੱਚਿਆਂ ਲਈ ਵਿਸ਼ੇਸ਼ ਨੈਤਿਕ ਕਦਰਾਂ-ਕੀਮਤਾਂ ਨਾਲ ਸੰਬੰਧਿਤ ਲੈਕਚਰ ਵੀ ਦਿੱਤੇ ਜਾਂਦੇ ਹਨ। ਸਕੂਲ ਵੱਲੋਂ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਛੁਪੀ ਪ੍ਰਤਿਭਾ ਨੂੰ ਪ੍ਰਗਟ ਕਰਨ ਲਈ ਵਾਧੂ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਬੱਚਿਆਂ ਦਾ ਸਿੱਖਿਆ ਪ੍ਰਤੀ ਉਤਸ਼ਾਹ ਬਣਿਆ ਰਹੇ।

ਪਿਛਲੇ ਦਿਨੀਂ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਆਨ-ਲਾਈਨ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਤੀਜੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਆਨ-ਲਾਈਨ ਰੰਗਦਾਰ ਪੱਗਾਂ ਅਤੇ ਦੁਮਾਲੇ ਸਜਾ ਕੇ ਆਪਣੀਆਂ ਫੋਟੋਆਂ ਆਪਣੇ ਕਲਾਸ ਇੰਚਾਰਜਾਂ ਨੂੰ ਭੇਜੀਆਂ ਗਈਆਂ। ਪਹਿਲੇ ਗਰੁੱਪ ਵਿੱਚੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਰੁਪਿੰਦਰ ਸਿੰਘ ਨੇ ਪਹਿਲਾਂ ਸਥਾਨ, ਦੂਸਰੇ ਗਰੁੱਪ ਵਿੱਚੋਂ ਸੱਤਵੀਂ ਜਮਾਤ ਦੇ ਵਿਦਿਆਰਥੀ ਸੁਖਜੀਤ ਸਿੰਘ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਦੁਮਾਲਾ ਗਰੁੱਪ ਵਿੱਚੋਂ ਕੁੜੀਆਂ ਵਿਚੋਂ ਨੌਵੀਂ ਜਮਾਤ ਦੀ ਵਿਦਿਆਰਥਣ ਤੇਜਿੰਦਰ ਕੌਰ ਅਤੇ ਮੁੰਡਿਆਂ ਵਿੱਚੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਵੱਲੋਂ ਪਹਿਲਾਂ ਸਥਾਨ ਹਾਸਲ ਕੀਤਾ ਗਿਆ। ਆਪਣੇ ਆਨਲਾਈਨ ਲੈਕਚਰ ਰਾਹੀਂ ਪ੍ਰਿੰਸੀਪਲ ਵਰਿੰਦਰ ਕੌਰ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਬਾਖ਼ੂਬੀ ਕਰਨ ਦੇ ਨਾਲ-ਨਾਲ ਸਕੂਲ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਭਾਗ ਲਈ ਪ੍ਰੇਰਿਤ ਕੀਤਾ ਗਿਆ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਗਈ।

Leave a Reply

Your email address will not be published. Required fields are marked *

Back to top button