ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿੱਚ ਅੱਜ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ

ਮਲੋਟ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿੱਚ ਅੱਜ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਗੁਰੂ ਸਾਹਿਬਾਨਾਂ ਦੇ ਨਾਮ, ਛੋਟੇ ਸਾਹਿਬਜ਼ਾਦਿਆਂ ਦੇ ਨਾਮ ਅਤੇ ਕਵਿਤਾਵਾਂ, ਤੀਸਰੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਵੀਸ਼ਰੀ, ਕਵਿਤਾ ਅਤੇ ਭਾਸ਼ਣ ਬੋਲ ਕੇ ਹਾਜ਼ਰੀ ਲਗਵਾਈ। ਬੱਚਿਆਂ ਨੇ ਜਲਿਆਂਵਾਲਾ ਬਾਗ ਦਾ ਸਾਕਾ, ਦੱਸਵੇਂ ਪਾਤਸ਼ਾਹ ਵੱਲੋਂ ਖਾਲਸਾ ਪੰਥ ਦੀ ਸਥਾਪਨਾ

ਅਤੇ ਕਿਸਾਨਾਂ ਦੀ ਕਣਕ ਵੱਢਣ ਦੀ ਖੁਸ਼ੀ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਭਾਸ਼ਣ ਅਤੇ ਕਵਿਤਾ ਵਿੱਚ ਪੇਸ਼ ਕੀਤਾ। ਇਹ ਸਾਰਾ ਪ੍ਰੋਗਰਾਮ ਐਕਟੀਵਿਟੀ ਇੰਚਾਰਜ ਹਰਮਿੰਦਰ ਕੌਰ, ਮਨਜੀਤ ਕੌਰ, ਜਸਵੀਰ ਕੌਰ ਅਤੇ ਗੁਰਪਿੰਦਰ ਕੌਰ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਰਦਾਰ ਦਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਕੌਰ ਵੱਲੋਂ ਬੱਚਿਆਂ ਨੂੰ ਵਿਸਾਖੀ ਤੇ ਵਧਾਈ ਦਿੱਤੀ ਅਤੇ ਖਾਲਸਾ ਪੰਥ ਦੀ ਸਥਾਪਨਾ ਉੱਪਰ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਅੰਤ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਇਸ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ। Author : Malout Live