ਐੱਮ.ਬੀ.ਬੀ.ਐੱਸ ਡਿਗਰੀ ਹਾਸਿਲ ਕਰਨ ਵਾਲਿਆਂ ਨੂੰ ਮੁਹੱਲਾ ਕਲੀਨਿਕ ਵਿੱਚ ਦੇਣੀ ਪਵੇਗੀ ਡਿਊਟੀ-ਮੁੱਖ ਮੰਤਰੀ ਭਗਵੰਤ ਮਾਨ

ਮਲੋਟ: ਪੰਜਾਬ ਦੇ ਮੈਡੀਕਲ ਕਾਲਜਾਂ ਤੋਂ ਐਮ.ਬੀ.ਬੀ.ਐੱਸ ਦੀ ਪੜ੍ਹਾਈ ਕਰਨ ਤੋਂ ਬਾਅਦ ਡਾਕਟਰਾਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦੀ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ 'ਚ ਲਗਾਈ ਜਾਵੇਗੀ।

ਜਦੋਂ ਉਨ੍ਹਾਂ ਦੀ ਦੋ-ਤਿੰਨ ਸਾਲ ਚੰਗੀ ਪ੍ਰੈਕਟਿਸ ਹੋਵੇਗੀ ਤਾਂ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਭੇਜ ਦਿੱਤਾ ਜਾਵੇਗਾ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਹਜ਼ਾਰਾਂ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਨ੍ਹਾਂ ਵਿਚ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਇਲਾਜ ਮਿਲੇਗਾ। ਅਜੇ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ 75 ਮੁਹੱਲਾ ਕਲੀਨਿਕ ਬਣਾਏ ਗਏ ਹਨ। Author: Malout Live