ਕੈਂਦੀਆਂ ਅਤੇ ਹਵਾਲਾਤੀਆਂ ਲਈ ਜਿਲ੍ਹਾ ਜੇਲ੍ਹ ਵਿੱਚ ਲਗਾਇਆ ਗਿਆ ਮੈਡੀਕਲ ਕੈਂਪ

ਮਲੋਟ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਜੇਲ੍ਹ ਵਿੱਚ ਸਪੈਂਸ਼ਲ ਕੈਦੀਆਂ ਅਤੇ ਹਵਾਲਾਤੀਆਂ ਲਈ ਮਾਨਸਿਕ ਰੋਗਾਂ ਅਤੇ ਅੱਖਾਂ ਦੇ ਡਾਕਟਰ ਵੱਲੋਂ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਮਿਸ. ਹਰਪ੍ਰੀਤ ਕੌਰ ਸੀ.ਜੇ. ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਾਜ਼ਿਰ ਸਨ। ਇਸ ਮੌਕੇ ਕੈਦੀ/ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ, ਉਹਨਾਂ ਨੂੰ ਡਾਕਟਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸੰਬੰਧੀ ਤਸੱਲੀ ਪ੍ਰਗਟ ਕੀਤੀ ਅਤੇ ਡਾਕਟਰੀ ਟੀਮ ਨੂੰ ਅਪੀਲ ਕੀਤੀ ਕਿ ਕੈਦੀਆਂ ਅਤੇ ਹਵਾਲਾਤੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰਕੇ ਲੋੜ ਅਨੁਸਾਰ ਦਵਾਈ ਦਿੱਤੀ ਜਾਵੇ ਅਗਰ ਕਿਸੇ ਨੂੰ ਦਵਾਈ ਸੰਬੰਧੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸੰਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ

ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਦੇਣ ਲਈ ਫਾਰਮ ਭਰਵਾਏ ਗਏ ਅਤੇ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਜੇਲ ਸੁਪਰਡੈਂਟ, ਸ਼੍ਰੀ ਗੁਰਪ੍ਰੀਤ ਸਿੰਘ ਚੌਹਾਨ ਅਤੇ ਸ਼੍ਰੀ ਰਜਿੰਦਰਪਾਲ ਸ਼ਰਮਾ, ਡਿਫੈਂਸ ਕੌਂਸਲ, ਸ਼੍ਰੀ ਸੁਖਦੀਪ ਸਿੰਘ (ਪੀ.ਐੱਲ.ਵੀ) ਅਤੇ ਜੇਲ੍ਹ ਦਾ ਸਟਾਫ ਵੀ ਹਾਜ਼ਿਰ ਸੀ। ਇਸ ਕੈਂਪ ਵਿੱਚ ਲਗਭਗ 250 ਬੰਦਿਆਂ ਦਾ ਚੈੱਕਅੱਪ ਕੀਤਾ ਗਿਆ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਦੁਪਹਿਰ ਬਾਅਦ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਅਤੇ ਮਿਸ. ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀ.ਡਵੀਜਨ)-ਸਹਿਤ ਸਕੱਤਰ ਨੇ ਮਾਨਵਤਾ ਬਾਲ ਆਸ਼ਰਮ ਦਾ ਵੀ ਦੌਰਾ ਕੀਤਾ ਗਿਆ । ਮਾਨਵਤਾ ਬਾਲ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਬਾਰੇ ਉੱਥੋ ਦੇ ਇੰਚਾਰਜ ਨਾਲ ਗੱਲ-ਬਾਤ ਕੀਤੀ ਗਈ, ਉਨ੍ਹਾਂ ਨੇ ਦੱਸਿਆਂ ਕਿ ਬੱਚਿਆਂ ਦੀ ਸਾਂਭ-ਸੰਭਾਲ ਅਤੇ ਮੈਡੀਕਲ ਸਹੂਲਤ ਵਧੀਆ ਤਰੀਕੇ ਨਾਲ ਦਿੱਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲੈਣ ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕਰ ਸਕਦੇ ਹੋ। Author: Malout Live