ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੁਵਿਧਾ ਕੈਂਪਾਂ ਸੰਬੰਧੀ ਕੀਤੀ ਗਈ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ:- ਉਪ-ਮੰਡਲ ਮੈਜਿਸਟਰੇਟ ਸ਼੍ਰੀਮਤੀ ਸਵਰਨਜੀਤ ਕੌਰ (ਪੀ.ਸੀ.ਐੱਸ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਬ-ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ ਸੁਵਿਧਾ ਕੈਂਪਾਂ ਨੂੰ ਸੁਚਾਰੂ ਅਤੇ ਵਧੀਆਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੈਂਪ ਨਾਲ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਆਮ ਲੋਕ ਬੁਢਾਪਾ / ਅੰਗਹੀਣ ਪੈਨਸ਼ਨ, ਲਾਭਪਾਤਰੀ ਕਾਰਡ, ਸਮਾਰਟ ਰਾਸ਼ਨ ਕਾਰਡ, ਮਨਰੇਗਾ ਜਾਬ ਕਾਰਡ, ਮੁਫ਼ਤ ਬੱਸ ਪਾਸ ਕਾਰਡ, ਈ-ਸ਼ਰਮ ਰਜਿਸਟਰੇਸ਼ਨ ਕਾਰਡ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵੱਖ-ਵੱਖ ਤਰ੍ਹਾਂ ਦੇ ਕਿੱਤਾ ਲੋਨ ਅਤੇ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਫਾਰਮ ਭਰ ਕੇ ਸੁਵਿਧਾ ਲੈ ਸਕਦੇ ਹਨ। ਇਸ ਤੋਂ ਇਲਾਵਾ ਉੱਥੇ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਜਾਵੇਗਾ। ਜਿਸ ਵਿੱਚ ਲੋਕ ਵੈਕਸੀਨ ਦੀ ਬੂਸਟਰ ਡੋਜ਼ ਵੀ ਲਗਵਾ ਸਕਦੇ ਹਨ। ਇਹ ਕੈਂਪ 7 ਜੁਲਾਈ 2022 ਤੋਂ 16 ਸਤੰਬਰ 2022 ਤੱਕ ਸਬ-ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿੱਚ ਲਗਾਏ ਜਾਣਗੇ। ਇਸ ਦੌਰਾਨ ਐੱਸ.ਡੀ.ਐੱਮ. ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਕੈਂਪ ਵਿੱਚ ਪਹੁੰਚ ਕੇ ਆਪਣੀ ਸਹੂਲਤ ਅਨੁਸਾਰ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਮੀਟਿੰਗ ਵਿੱਚ ਜ਼ਿਲ੍ਹਾ ਹੈੱਲਥ ਅਫ਼ਸਰ, ਐੱਸ.ਐੱਮ.ਓ. ਚੱਕ ਸ਼ੇਰੇਵਾਲਾ, ਏ.ਐੱਫ.ਐੱਸ.ਓ, ਬੀ.ਡੀ.ਪੀ.ਓ ਸ਼੍ਰੀ ਮੁਕਤਸਰ ਸਾਹਿਬ, ਸੀ.ਡੀ.ਪੀ.ਓ ਸ਼੍ਰੀ ਮੁਕਤਸਰ ਸਾਹਿਬ, ਡੀ.ਐੱਮ ਸੇਵਾ ਕੇਂਦਰ ਅਤੇ ਹੋਰ ਵਿਭਾਗੀ ਮੁੱਖੀਆ ਵੱਲੋਂ ਭਾਗ ਲਿਆ ਗਿਆ। Author: Malout Live