ਸੀ.ਐੱਚ.ਸੀ ਲੰਬੀ ਵਿਖੇ ਪਲਸ ਪੋਲੀਓ ਮੁਹਿੰਮ ਸੰਬੰਧੀ ਸੁਪਰਵਾਈਜ਼ਰ ਤੇ ਸਟਾਫ ਨਾਲ ਕੀਤੀ ਗਈ ਮੀਟਿੰਗ

ਮਲੋਟ (ਲੰਬੀ): ਸਿਹਤ ਵਿਭਾਗ ਵੱਲੋਂ 3-4 ਅਤੇ 5 ਮਾਰਚ ਨੂੰ ਨੈਸ਼ਨਲ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵਜੀਤ ਸਿੰਘ ਗੁਲਾਟੀ ਨੇ ਲੰਬੀ ਬਲਾਕ ਦੇ ਸੁਪਰਵਾਈਜ਼ਰ ਅਤੇ ਸਟਾਫ ਨਾਲ ਮੀਟਿੰਗ ਕੀਤੀ। ਐੱਸ.ਐੱਮ.ਓ ਡਾ. ਪ੍ਰਵਜੀਤ ਸਿੰਘ ਗੁਲਾਟੀ ਨੇ ਸਮੂਹ ਸੁਪਰਵਾਈਜ਼ਰ ਨੂੰ ਪਲਸ ਪੋਲੀਓ ਮੁਹਿੰਮ ਤਹਿਤ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਸ਼ਕਤੀਪਾਲ ਨੇ ਦੱਸਿਆ ਕਿ ਬਲਾਕ ਦੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ਤੇ 0 ਤੋਂ 5 ਸਾਲ ਤੱਕ ਦੇ ਲਗਭਗ 14553 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਨਮੂਨੀਆ ਦੀ ਰੋਕਥਾਮ ਕਿਵੇਂ ਕਰਨੀ ਹੈ, ਮੀਜਲ ਰੁਬੇਲਾ ਬਾਰੇ ਅਤੇ 10 ਤੋਂ 16 ਸਾਲ ਦੇ ਬੱਚਿਆਂ ਦੇ ਟੈਟਨਸ ਅਤੇ ਗਲਘੋਟੂ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਕਿਹਾ। ਐੱਸ.ਆਈ ਪ੍ਰਿਤਪਾਲ ਸਿੰਘ ਤੂਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਪਹਿਲੇ ਦਿਨ ਬੂਥਾਂ ਤੇ, ਦੂਸਰੇ ਅਤੇ ਤੀਸਰੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਲੰਬੀ ਬਲਾਕ ਦੇ ਲੋਕਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਕਰਨ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਬੂੰਦਾਂ ਪਿਲਾ ਰਹੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਰਿੰਦਰ ਕੁਮਾਰ, ਤਰਸੇਵਕ ਸਿੰਘ, ਮਪਹਸ, ਮਪਹਵ ਫੀਮੇਲ ਅਤੇ ਸੀ.ਐੱਚ.ਓ ਅਤੇ ਮਨਜੀਤ ਸਿੰਘ ਹਾਜ਼ਿਰ ਸਨ। Author: Malout Live