ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਬਾਰੇ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਜਲਾਲਾਬਾਦ ਰੋਡ ਤੇ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦੇ ਚੱਲ ਰਹੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਸ੍ਰੀਮਤੀ ਵੀਰਪਾਲ ਕੌਰ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ ਤੋਂ ਇਲਾਵਾ ਰੇਲਵੇ ਵਿਭਾਗ ਅਤੇ ਸਟੇਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਰੇਲਵੇ ਓਵਰ ਬਿ੍ਰਜ ਦੇ ਕੰਮ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਿਤ ਠੇੇਕੇਦਾਰ ਨੂੰ ਹਦਾਇਤ ਕੀਤੀ ਕਿ ਇਹ ਪੁੱਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਦੀ ਜਾਵੇ ਤਾਂ ਜੋ ਲੋਕਾਂ ਨੂੰ ਆਉਣ ਜਾਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ। ਉਹਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਲਵੇ ਓਵਰ ਬਿ੍ਰਜ ਦੇ ਨਿਰਮਾਣ ਲਈ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਰੇਲਵੇ ਓਵਰ ਬਿ੍ਰਜ ਦੇ ਨਿਰਮਾਣ ਸਮੇਂ ਪ੍ਰਭਾਵਿਤ ਹੋਈਆਂ ਸਟਰੀਟ ਲਾਈਟਾਂ ਨੂੰ ਚਲਾਉਣ ਲਈ ਢੁਕਵੇ ਪ੍ਰਬੰਧ ਕੀਤਾ ਜਾਵੇ। ਉਹਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਲਵੇ ਓਵਰ ਬਿ੍ਰਜ ਦੇ ਨਿਰਮਾਣ ਲਈ ਜਿਹੜੇ ਵੀ ਵਿਭਾਗਾਂ ਦੇ ਜੁੰਮੇ ਕੰਮ ਲੱਗੇ ਹਨ, ਉਹਨਾਂ ਨੂੰ ਪੂਰਾ ਲਈ ਆਪਸੀ ਸਹਿਯੋਗ ਰੱਖਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀ ਟਰੈਫਿਕ ਸਮੱਸਿਆਂ ਨੂੰ ਹੱਲ ਕਰਨ ਲਈ ਰੇਲਵੇ ਸਟੇਸ਼ਨ ਦੇ ਨਜ਼ਦੀਕ ਬੁੜਾ ਗੁਜਰ ਰੋਡ ਤੇ ਅੰਡਰ ਬ੍ਰਿਜ ਬਨਾਉਣ ਲਈ ਵੀ ਰੇਲਵੇ ਅਤੇ ਸਟੇਟ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ।