ਅੰਤਰਰਾਸ਼ਟਰੀ ਮਹਿਲਾ ਦਿਵਸ 2022 ਜਿਲ੍ਹਾ ਪੱਧਰ ਤੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਰੈੱਡ ਕਰਾਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ
ਮਲੋਟ:- ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਸ਼੍ਰੀ ਮਤੀ ਵੀ. ਨੀਰਜਾ ਕਮਿਊਨਟੀ ਅਫੇਰਜ਼ ਡਿਵੀਜ਼ਨ ਅਤੇ ਮਾਨਯੋਗ ਐੱਸ.ਐੱਸ.ਪੀ ਸ਼੍ਰੀ ਸੰਦੀਪ ਕੁਮਾਰ ਮਲਿਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਸ਼੍ਰੀ ਜਗਦੀਸ਼ ਕੁਮਾਰ ਬਿਸ਼ਨੋਈ ਕਪਤਾਨ ਪੁਲਿਸ ਸਥਾਨਕ ਦੀ ਯੋਗ ਅਗਵਾਈ ਹੇਠ ਸਬ-ਇੰਸਪੈਕਟਰ ਕੋਮਲਪ੍ਰੀਤ ਸਿੰਘ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਅਤੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਇੰਚਾਰਜ ਸਮੂਹ ਸਬ-ਡਿਵੀਜ਼ਨ ਅਤੇ ਥਾਣਾ ਸਾਂਝ ਕੇਂਦਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਉਹਨਾਂ ਦੇ ਸਟਾਫ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਜਿਲ੍ਹਾ ਪੱਧਰ ਤੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਰੈੱਡ ਕਰਾਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ।
ਜਿਸ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਔਰਤਾਂ ਦਾ ਫਰੀ ਮੈਡੀਕਲ ਚੈੱਕ ਅੱਪ ਕੈਪ ਡਾ. ਰਮਿਤੀ ਗੁਪਤਾ ਸਿਵਲ ਹਸਪਤਾਲ ਗਿੱਦੜਬਾਹਾ ਦੀ ਅਗਵਾਈ ਵਿੱਚ ਸਮਾਜ ਸੇਵੀ ਡਾਕਟਰ ਨਰੇਸ਼ ਪਰੂਥੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਤੋ ਇਲਾਵਾ ਪ੍ਰੋ. ਗੋਪਾਲ ਸਿੰਘ ਸੈਕਟਰੀ ਰੈੱਡ ਕਰਾਸ, ਡਿਪਟੀ ਡੀ.ਈ.ਓ ਕਪਿਲ ਸ਼ਰਮਾ, ਐਡਵੋਕੇਟ ਮਨਜੀਤ ਕੌਰ ਬੇਦੀ, ਜਸਵੀਰ ਕੌਰ ਸ਼ੋਸ਼ਲ ਵੈਲਫੇਅਰ ਅਫਸਰ, ASI ਕਾਸਮ ਅਲੀ ਅਤੇ ਭਗਵਾਨ ਦਾਸ ਸਿਹਤ ਇੰਸਪੈਕਟਰ ਆਦਿ ਨੇ ਸੰਬੋਧਨ ਕੀਤਾ ਇਸ ਪ੍ਰੋਗਰਾਮ ਵਿੱਚ ਸ਼੍ਰੀ ਜਗਦੀਸ਼ ਬਿਸ਼ਨੋਈ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਬਤੋਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਔਰਤਾਂ ਨੂੰ ਮੁਫਤ ਸੈਨਟਰੀ ਪੈਡ ਵੰਡੇ ਗਏ ਅਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕਰੀਬ 200-250 ਔਰਤਾਂ ਨੇ ਭਾਗ ਲਿਆ।