India News

ਅੱਜ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ ਕਰੇਗੀ ਮੇਲਾਨੀਆ ਟਰੰਪ

ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਅੱਜ ਨਾਨਕਪੁਰਾ ਵਿੱਚ ਦਿੱਲੀ ਸਰਕਾਰ ਦੇ ਇੱਕ ਸਕੂਲ ਦਾ ਦੌਰਾ ਕਰੇਗੀ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਮੰਗਲਵਾਰ ਨੂੰ ਆਰ ਕੇ ਪੁਰਮ ਵਿੱਚ ਸਰਵੋਦਿਆ ਸਹਿਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰੇਗੀ । ਇਸ ਕਾਰਨ ਇੱਥੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ । ਸੁਰੱਖਿਆ ਮੁਲਾਜ਼ਮਾਂ ਨੇ ਸਕੂਲ ਦੇ ਚਾਰਾਂ ਚੁਫੇਰੇ ਬੈਰੀਕੇਡ ਲਗਾ ਦਿੱਤੇ ਹਨ ।

ਇਸ ਤੋਂ ਇਲਾਵਾ ਸਕੂਲ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੈ, ਜੋ ਇਸ ਰੌਲੇ ਰੱਪੇ ‘ਤੇ ਨਜ਼ਰ ਰੱਖ ਰਹੇ ਹਨ । ਦਰਅਸਲ, ਇਸ ਸਕੂਲ ਵਿੱਚ ਤਕਰੀਬਨ ਇੱਕ ਘੰਟਾ ਰੁਕੇ ਰਹਿਣ ਦੌਰਾਨ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਭਿਲਾਸ਼ੀ ਯੋਜਨਾ ਹੈਪੀਨੈਸ ਕਲਾਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕਰਨਗੇ । ਦੱਸ ਦੇਈਏ ਕਿ ਦਿੱਲੀ ਸਰਕਾਰ ਦੇ ਸਕੂਲਾਂ ਵਿੱਚ ਕਰੀਬ ਡੇਢ ਸਾਲ ਪਹਿਲਾਂ ‘ਹੈਪੀਨੇਸ ਪਾਠਕ੍ਰਮ’ ਦੀ ਸ਼ੁਰੂਆਤ ਕੀਤੀ ਗਈ ਸੀ । ਇਸ ਦੇ ਤਹਿਤ ਬੱਚਿਆਂ ਨੂੰ ਹਰ ਰੋਜ਼ ਇੱਕ ਕਲਾਸ ਦਿੱਤੀ ਜਾਂਦੀ ਹੈ । ਜਿਸਦਾ ਬੱਚਿਆਂ ‘ਤੇ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ । ਇਸ ਕਲਾਸ ਦੀ ਚਰਚਾ ਹੁਣ ਵਿਦੇਸ਼ਾਂ ਵਿੱਚ ਵੀ ਹੋਣ ਲੱਗ ਗਈ ਹੈ । ਸਭ ਤੋਂ ਵੱਡੀ ਗੱਲ ਇਹ ਹੈ ਕਿ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਇਸ ਕਲਾਸ ਨੂੰ ਦੇਖਣ ਲਈ ਆ ਰਹੀ ਹੈ, ਜਿਸ ਕਾਰਨ ਇਹ ਕਲਾਸ ਚਰਚਾ ਵਿੱਚ ਹੈ ।

Leave a Reply

Your email address will not be published. Required fields are marked *

Back to top button