ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਅਤੇ ਉਨ੍ਹਾਂ ਦੇ ਸਪੁੱਤਰ ਨੇ ਰਾਜਾ ਵੜਿੰਗ ਦੇ ਗ੍ਰਹਿ ਵਿਖੇ ਕੀਤੀ ਸ਼ਿਰਕਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਫਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਸ. ਸ਼ੇਰ ਸਿੰਘ ਘੁਬਾਇਆ ਤੇ ਉਹਨਾਂ ਦੇ ਸਪੁੱਤਰ ਸ. ਦਵਿੰਦਰ ਸਿੰਘ ਘੁਬਾਇਆ ਜੋ ਕਿ ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਰਹੇ ਹਨ ਨੇ ਰਾਜਾ ਵੜਿੰਗ ਦੇ ਗ੍ਰਹਿ ਵਿਖੇ ਪਹੁੰਚ ਕੇ ਪੰਜਾਬ ਕਾਂਗਰਸ ਦੀ ਇਹਨਾਂ ਲੋਕ ਸਭਾ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।
ਇਸ ਮੌਕੇ ਰਾਜਾ ਵੜਿੰਗ ਨੇ ਵੀ ਸ਼ੇਰ ਸਿੰਘ ਘੁਬਾਇਆ ਨੂੰ ਸੰਸਦ ਮੈਂਬਰ ਚੁਣੇ ਜਾਣ ‘ਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਰਾਜਾ ਵੜਿੰਗ ਨੇ ਸ. ਸ਼ੇਰ ਸਿੰਘ ਘੁਬਾਇਆ ਨੂੰ ਵਿਸ਼ੇਸ਼ ਤੌਰ ‘ਤੇ ਉਹਨਾਂ ਦੇ ਜਨਮਦਿਨ ਦੀਆਂ ਵੀ ਵਧਾਈਆਂ ਦਿੱਤੀਆਂ। Author : Malout Live