ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਜਿਲ੍ਹੇ ਵਿੱਚ ਚੱਲ ਰਹੀਆਂ ਖੁਰਾਕ ਨਾਲ ਸੰਬੰਧਿਤ ਸਰਕਾਰੀ ਸਕੀਮਾਂ ਦਾ ਲਿਆ ਜਾਇਜਾ
ਮਲੋਟ:- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਜਿ਼ਲ੍ਹਾ ਪ੍ਰੀਸ਼ਦ ਸ਼੍ਰੀ ਮੁਕਤਸਰ ਸਾਹਿਬ ਵਿਖੇ ਖੁਰਾਕ ਅਤੇ ਸਪਲਾਈ ਵਿਭਾਗ, ਆਂਗਣਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਚੱਲ ਰਹੀ ਮਿੱਡ-ਡੇ-ਮੀਲ ਦੇ ਕੰਮਾਂ ਦੀ ਸਮੀਖਿਆਂ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਤਾਰ ਸਿੰਘ ਬੁੱਟਰ ਜਿ਼ਲ੍ਹਾ ਫੂਡ ਅਤੇ ਸਪਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਉਹਨਾਂ ਦੇ ਵਿਭਾਗ ਨਾਲ ਸੰਬੰਧਿਤ ਕਿਸੇ ਵਿਅਕਤੀ ਵੱਲੋਂ ਕੋਈ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਇਸਦਾ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇ।
ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਉਹਨਾਂ ਦੇ ਵਿਭਾਗਾਂ ਨਾਲ ਸੰਬੰਧਿਤ ਸਕੀਮਾਂ ਸੰਬੰਧੀ ਪੂਰਾ ਵੇਰਵਾ ਜਿ਼ਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ, ਸਰਕਾਰੀ ਰਾਸ਼ਨ ਡਿਪੂਆਂ ਤੇ ਕਮਿਸ਼ਨ ਦਾ ਸੰਪਰਕ ਨੰਬਰ, ਈ-ਮੇਲ ਪਤੇ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਦਕਰ ਦੀ ਫੋਟੋ ਜਰੂਰ ਲਗਾਈ ਜਾਵੇ। ਇਸ ਮੌਕੇ ਤੇ ਸ਼੍ਰੀ ਧਾਲੀਵਾਲ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ, ਸਰਕਾਰੀ ਰਾਸ਼ਨ ਦੇ ਡਿਪੂਆਂ ਅਤੇ ਸਕੂਲਾਂ ਵਿੱਚ ਚਲਾਈ ਜਾ ਰਹੀ ਮਿੱਡ-ਡੇ-ਮੀਲ ਦਾ ਜਾਇਜਾ ਲਿਆ।