ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਅੱਜ ਅਤੇ ਕੱਲ੍ਹ ਬਾਰਿਸ਼ ਦੀ ਸੰਭਾਵਨਾ

ਮਲੋਟ (ਪੰਜਾਬ): ਮੌਸਮ ਵਿਭਾਗ ਪੰਜਾਬ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 22 ਅਪ੍ਰੈਲ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ 27 ਅਪ੍ਰੈਲ ਤੱਕ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ

ਪਰ ਆਉਣ ਵਾਲੇ ਹਫ਼ਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। Author: Malout Live