ਮੌਸਮ ਵਿਭਾਗ ਵੱਲੋਂ 17 ਜਨਵਰੀ ਨੂੰ ਔਰੇਂਜ, 18 ਅਤੇ 19 ਜਨਵਰੀ ਨੂੰ ਯੈਲੋ ਅਲਰਟ ਜਾਰੀ
ਮਲੋਟ (ਪੰਜਾਬ): ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਫ਼ਬਾਰੀ ਕਰਕੇ ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ ਹੈ। ਲੰਘੀ ਰਾਤ ਤੋਂ ਚੱਲ ਰਹੀਆਂ ਹੱਢ ਚੀਰਵੀਆਂ ਸ਼ੀਤ ਹਵਾਵਾਂ ਨੇ ਲੋਕਾਂ ਨੂੰ ਦਿਨ ਵਿੱਚ ਕੰਬਣੀ ਛੇੜ ਰੱਖੀ ਹੈ। ਬੀਤੇ ਐਂਤਵਾਰ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਉਂਝ ਸੂਬੇ ਦੇ ਜ਼ਿਆਦਾਤਰ ਖੇਤਰਾਂ ਵਿੱਚ ਤਿੱਖੀ ਧੁੱਪ ਨਿਕਲੀ ਪਰ ਸ਼ੀਤ ਹਵਾਵਾਂ ਚੱਲਣ ਕਰਕੇ ਲੋਕਾਂ ਨੂੰ ਠੰਢ ਤੋਂ ਰਾਹਤ ਨਾ ਮਿਲ ਸਕੀ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 4 ਦਿਨ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 17 ਜਨਵਰੀ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ। ਇਸਦੇ ਨਾਲ ਹੀ 18 ਅਤੇ 19 ਜਨਵਰੀ ਨੂੰ ਯੈਲੋ ਅਲਰਟ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਗਲੇ 48 ਘੰਟੇ ਘੱਟ ਤੋਂ ਘੱਟ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ, ਜਦੋਂ ਕਿ ਉਸ ਤੋਂ ਬਾਅਦ ਪੰਜਾਬ ਦੇ ਘੱਟ ਤੋਂ ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾਵੇਗਾ। ਪੰਜਾਬ ਦੇ ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਹੈ। Author: Malout Live