ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਔਰੇਂਜ ਅਲਰਟ ਜਾਰੀ
ਮਲੋਟ (ਪੰਜਾਬ):- ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਸ਼ ਤੇ ਹਵਾਵਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਜਾਰੀ ਰਹੇਗੀ। ਸੂਬੇ 'ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਤੱਕ ਜਾਰੀ ਰਿਹਾ।
ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮਐਮ, ਮੁਹਾਲੀ ਵਿੱਚ 12.5 ਐਮਐਮ, ਪਟਿਆਲਾ ਵਿੱਚ 6.5 ਐਮਐਮ ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ।ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਮਾਝਾ, ਦੋਆਬਾ, ਪੱਛਮੀ ਮਾਲਵਾ ਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ, ਐਤਵਾਰ ਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। Author : Malout Live