ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਦੁੱਧ ਖਪਤਕਾਰ ਜਾਗਰੂਕਤਾ ਕੈਂਪ
ਸ਼੍ਰੀ ਮੁਕਤਸਰ ਸਾਹਿਬ: ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਡੇਅਰੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ। ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਕੁਮਾਰ ਹਾਂਡਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੇ ਘਰਾਂ ਚੋਂ ਦੁੱਧ ਦੇ ਸੈਂਪਲ ਇਕੱਤਰ ਕਰਕੇ ਜਾਂਚ ਕੀਤੀ ਜਾਂਦੀ ਹੈ ਕਿ ਦੁੱਧ ਵਰਤਣ ਯੋਗ ਹੈ ਜਾਂ ਨਹੀਂ
ਅਤੇ ਦੁੱਧ ਵਿੱਚ ਕਿੰਨੀ ਮਾਤਰਾ ਵਿੱਚ ਪਾਣੀ ਜਾਂ ਕੋਈ ਹੋਰ ਮਿਲਾਵਟ ਹੈ ਆਦਿ ਦੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਬੀਤੇ ਦਿਨੀਂ ਗਲੀ ਨੰਬਰ 1 ਮਹਾਂਵੀਰ ਨਗਰੀ ਮਲੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 16 ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 14 ਸੈਂਪਲਾਂ ਵਿੱਚ ਪਾਣੀ 4 ਪ੍ਰਤੀਸ਼ਤ ਤੋਂ ਲੈ ਕੇ 33 ਪ੍ਰਤੀਸ਼ਤ ਪਾਇਆ ਗਿਆ ਅਤੇ 2 ਸੈਂਪਲ ਪਾਣੀ ਰਹਿਤ ਪਾਏ ਗਏ। ਇਸ ਕੈਂਪ ਮੌਕੇ ਯੂਰੀਆ ਦੇ 4 ਅਤੇ ਨਿਊਟ੍ਰਾਲਾਈਜ਼ਰ ਦੇ 5 ਸੈਂਪਲ ਟੈਸਟ ਕੀਤੇ ਗਏ ਅਤੇ ਇਹ ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ। Author: Malout Live